
ਫਰੀਦਕੋਟ ਪੁਲਿਸ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਕੀਤਾ ਖੁਲਾਸਾ
ਫਰੀਦਕੋਟ: ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਚ ਹੋਏ ਕਿਸਾਨ ਹਰਪਾਲ ਸਿੰਘ ਦੇ ਕਤਲ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਫਰੀਦਕੋਟ ਦੇ ਪੁਲਿਸ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ।
Murder
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਸੀ. ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ 17 ਅਪ੍ਰੈਲ ਨੂੰ ਪਿੰਡ ਦੀਪ ਸਿੰਘ ਵਾਲਾ ਦੇ ਹਰਪਾਲ ਸਿੰਘ ਨਾਮੀਂ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤਹਿਤ ਹਰਪਾਲ ਸਿੰਘ ਦੀ ਸਿਰ ਕੱਟੀ ਲਾਸ਼ ਉਸ ਦੇ ਘਰ ਦੇ ਵਿਹੜੇ ’ਚੋਂ ਮਿਲੀ ਸੀ। ਪਰਿਵਾਰ ਨੇ ਸ਼ੱਕ ਪ੍ਰਗਟਾਇਆ ਸੀ ਕਿ ਕਿਸੇ ਅਣਪਛਾਤੇ ਕਾਤਲਾਂ ਨੇ ਹਰਪਾਲ ਸਿੰਘ ਦਾ ਕਤਲ ਕਰ ਦਿੱਤਾ ਹੈ ਅਤੇ ਸਿਰ ਵੱਢ ਕੇ ਨਾਲ ਲੈ ਗਏ ਹਨ।
SP Bal Krishna Singla
ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਤਾਂ ਤਫ਼ਤੀਸ਼ ਵਿਚ ਸਾਹਮਣੇ ਆਇਆ ਕਿ ਮ੍ਰਿਤਕ ਹਰਪਾਲ ਸਿੰਘ ਦਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਨਸ਼ਾ ਕਰਨ ਲਈ ਉਹ ਅਕਸਰ ਆਪਣੇ ਪਿਤਾ ਤੋਂ ਪੈਸੇ ਮੰਗਦਾ ਸੀ ਜਿਸ ਕਰ ਕੇ ਘਰ ਵਿਚ ਕਲੇਸ਼ ਰਹਿੰਦਾ ਸੀ।
Criminal
ਉਹਨਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਮ੍ਰਿਤਕ ਹਰਪਾਲ ਸਿੰਘ ਦਾ ਕੱਟਿਆ ਹੋਇਆ ਸਿਰ ਉਸ ਦੇ ਘਰ ਦੇ ਵਿਹੜੇ ਵਿਚ ਦੱਬਿਆ ਹੋਇਆ ਮਿਲਿਆ। ਉਹਨਾਂ ਦੱਸਿਆ ਕਿ ਕਤਲ ਦੀ ਇਸ ਵਾਰਦਾਤ ਨੂੰ ਮ੍ਰਿਤਕ ਦੇ ਲੜਕੇ ਨੇ ਆਪਣੇ ਕਾਮੇਂ ਅਤੇ ਇਕ ਦੋਸਤ ਨਾਲ ਮਿਲ ਕੇ ਹਰਪਾਲ ਸਿੰਘ ਨੂੰ ਪਹਿਲਾਂ ਕਿਸੇ ਨਸ਼ੀਲੀ ਦਵਾਈ ਦਾ ਟੀਕਾ ਲਗਾਇਆ ਅਤੇ ਬਾਅਦ ਵਿਚ ਘਰ ਦੀ ਛੱਤ ਤੇ ਲਿਜਾ ਕੇ ਉਸ ਦੇ ਗਲੇ ਵਿਚ ਰੱਸਾ ਪਾ ਕੇ ਹੇਠਾਂ ਲਟਕਾ ਦਿੱਤਾ।
Criminal
ਉਹਨਾਂ ਦੱਸਿਆ ਕਿ ਕਾਤਲ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਬਣਾਉਣਾ ਚਾਹੁੰਦੇ ਸਨ ਪਰ ਹਰਪਾਲ ਸਿੰਘ ਦਾ ਵਜ਼ਨ ਜਿਆਦਾ ਹੋਣ ਕਾਰਨ ਲਗਦਾ ਸਿਰ ਧੜ ਤੋਂ ਵੱਖ ਹੋ ਗਿਆ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਦੇ ਲੜਕੇ ਸਮੇਤ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਤਫ਼ਤੀਸ਼ ਜਾਰੀ ਹੈ।