
ਬਟਾਲਾ ਵਿਖੇ ਇਕ ਨਵਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਗੁਰਦਾਸਪੁਰ (ਨਿਤਿਨ ਲੂਥਰਾ): ਬਟਾਲਾ ਵਿਖੇ ਇਕ ਨਵਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਦਰਅਸਲ ਬਟਾਲਾ ਦੇ ਅਲੀਵਾਲ ਰੋਡ ਵਿਖੇ ਰਹਿਣ ਵਾਲੀ ਗਗਨਦੀਪ ਕੌਰ ਵਲੋਂ ਬੀਤੀ ਰਾਤ ਇਹ ਕਦਮ ਚੁੱਕਿਆ ਗਿਆ।
Suicide
ਮ੍ਰਿਤਕ ਦੇ ਰਿਸ਼ਤੇਦਾਰ ਮੁਤਾਬਕ ਗਗਨਦੀਪ ਕੌਰ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਪਰ ਉਹ ਵਿਆਹ ਤੋਂ ਬਾਅਦ ਕਰੀਬ 10 ਦਿਨ ਹੀ ਆਪਣੇ ਸਹੁਰੇ ਘਰ ਰਹੀ। ਇਸ ਦੇ ਚਲਦਿਆਂ ਗਗਨਦੀਪ ਪਰੇਸ਼ਾਨ ਵੀ ਸੀ ਅਤੇ ਬੀਤੀ ਦੇਰ ਰਾਤ ਉਸ ਨੇ ਆਤਮਹੱਤਿਆ ਕਰ ਲਈ।
Girl suicide in batala
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾਵੇਗੀ।