ਪਟਿਆਲਾ ਪੁਲਿਸ ਨੇ 10 ਦਿਨਾਂ 'ਚ 27 ਕਣਕ ਦੇ ਟਰਾਲੇ ਬਾਹਰਲੇ ਸੂਬਿਆਂ ਤੋਂ ਆਉਂਦੇ ਰੋਕੇ
Published : Apr 21, 2021, 5:07 pm IST
Updated : Apr 21, 2021, 5:15 pm IST
SHARE ARTICLE
Patiala police stopped 27 wheat tralla
Patiala police stopped 27 wheat tralla

''ਪੰਜਾਬ ਦਾ ਕਿਸਾਨ, ਪੰਜਾਬ ਪੁਲਿਸ ਲਈ ਸਭ ਤੋਂ ਪਹਿਲਾਂ''

ਪਟਿਆਲਾ:  ਪਟਿਆਲਾ ਪੁਲਿਸ ਵੱਲੋਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਕਣਕ ਦੇ ਟਰਾਲਿਆਂ ਨੂੰ ਰੋਕਣ ਦੇ ਯਤਨਾਂ ਨਾਲ ਜਿੱਥੇ ਸੂਬੇ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਲੱਗ ਰਹੇ ਖੋਰੇ ਨੂੰ ਰੋਕਣ 'ਚ ਸਫ਼ਲਤਾ ਹਾਸਲ ਕੀਤੀ, ਉੱਥੇ  ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਜ਼ਿਲ੍ਹਾ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ।

Patiala police stopped 27 wheat trolleys Patiala police stopped 27 wheat tralla 

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ (ਧੰਨਾ) ਪ੍ਰਧਾਨ ਪਟਿਆਲਾ—2 ਨੇ ਪਟਿਆਲਾ ਪੁਲਿਸ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਨੂੰ ਕਿਸਾਨਾਂ ਦੀ ਇਸ ਔਖੀ ਘੜੀ 'ਚ ਵੱਡੀ ਮਦਦ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਹਰੋਂ ਆ ਰਹੀ ਇਸ ਕਣਕ ਨੂੰ ਜੇਕਰ ਪਟਿਆਲਾ ਪੁਲਿਸ ਵੱਲੋਂ ਨਾ ਰੋਕਿਆ ਜਾਂਦਾ ਤਾਂ ਕਿਸਾਨ ਦੀ ਆਰਥਿਕਤਾ ਨੂੰ ਹੋਰ ਢਾਹ ਲੱਗਣ ਦਾ ਇਹ ਸਭ ਤੋਂ ਵੱਡਾ ਜ਼ਰੀਆ ਸਾਬਤ ਹੋਣਾ ਸੀ। 

Wheat Wheat

ਕਿਸਾਨ ਆਗੂ ਅਨੁਸਾਰ ਵੱਡੇ ਵਪਾਰੀ ਬਾਹਰਲੇ ਸੂਬਿਆਂ ਤੋਂ ਸਸਤੀ ਕਣਕ ਖਰੀਦ ਕੇ, ਵੱਡੇ-ਵੱਡੇ ਟਰਾਲਿਆਂ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚ ਭੇਜ ਰਹੇ ਹਨ, ਜਿਸ ਦਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਬੈਰੀਅਰ ਤੇ ਪੁਲਿਸ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਜਿਸ ਦੀ ਉਦਾਹਰਣ ਡੀ.ਐਸ.ਪੀ.ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ੰਭੂ ਬੈਰੀਅਰ ਤੇ 10 ਤਰੀਕ ਤੋਂ 21 ਤਰੀਕ ਤੱਕ ਬਾਹਰਲੇ ਸੂਬਿਆਂ ਤੋਂ ਕਣਕ ਦੇ ਭਰੇ 27 ਟਰਾਲਿਆਂ ਨੂੰ ਬੌਂਡ ਕਰਕੇ ਕਿਸਾਨਾਂ ਦਾ ਸਾਥ ਦੇਣ ਤੋਂ ਮਿਲਦੀ ਹੈ।

WheatWheat

ਐਸ ਐਸ ਪੀ ਪਟਿਆਲਾ ਵਿਕਰਮਜੀਤ ਦੁੱਗਲ ਨੇ  ਆਪਣੇ ਪੁਲਿਸ ਅਧਿਕਾਰੀਆਂ ਦੀ ਕਿਸਾਨਾਂ ਵੱਲੋਂ ਕੀਤੀ ਇਸ ਸ਼ਲਾਘਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ, ਪੰਜਾਬ ਪੁਲਿਸ ਲਈ ਸਭ ਤੋਂ ਪਹਿਲਾਂ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਹਰ ਦੁੱਖ - ਸੁੱਖ 'ਚ ਉਨ੍ਹਾਂ ਦਾ ਸਾਥ ਦੇ ਰਹੀ ਹੈ, ਪਟਿਆਲਾ ਪੁਲਿਸ ਵੀ ਆਪਣੇ ਫ਼ਰਜ਼ਾਂ ਤੇ ਪਹਿਰਾ ਦੇ ਰਹੀ ਹੈ।

Patiala police stopped 27 wheat trolleys Patiala police stopped 27 wheat tralla 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਡੀਜੀਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕਿਸਾਨ ਹਿਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਕਣਕ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ 'ਚ ਲਿਆ ਕੇ, ਬਣਦੀ ਕਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਾਹਰੋਂ ਆ ਰਹੀ ਕਣਕ ਦੇ ਟਰਾਲੇ ਰੋਕ ਕੇ ਕਿਸਾਨਾਂ ਨੂੰ ਵੱਡੀ ਆਰਥਿਕ ਮੁਸ਼ਕਿਲ ਤੋਂ ਤਾਂ ਬਚਾਇਆ ਹੀ ਜਾ ਰਿਹਾ ਹੈ, ਨਾਲੋ ਨਾਲ ਰਾਜ ਦੇ ਮਾਲੀਏ ਨੂੰ ਪੁੱਜਣ ਵਾਲੇ ਨੁਕਸਾਨ ਨੂੰ ਵੀ ਰੋਕਿਆ ਜਾ ਰਿਹਾ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement