ਵਧੇਰੇ ਨਮੀ ਕਾਰਨ ਕਣਕ ਦੀ ਖਰੀਦ ਰੁਕੀ, ਇੰਸਪੈਕਟਰਾਂ ਵਲੋਂ ਖਰੀਦ ਬੰਦ ਕਰਨ ਤੋਂ ਕਿਸਾਨ ਪ੍ਰੇਸ਼ਾਨ
Published : Apr 21, 2021, 6:58 pm IST
Updated : Apr 21, 2021, 6:58 pm IST
SHARE ARTICLE
wheat
wheat

ਬਾਰਦਾਨੇ ਸਮੇਤ ਹੋਰ ਮੁਸ਼ਕਲਾਂ ਦਾ ਹੱਲ ਨਾ ਹੋਣ ਕਾਰਨ ਚੁਕਿਆ ਕਦਮ

ਗੁਰਦਾਸਪੁਰ: ਵੱਧ ਨਮੀ ਸਮੇਤ ਹੋਰ ਸਮੱਸਿਆਵਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਖਰੀਦ ਏਜੰਸੀਆਂ ਦੇ ਇੰਸਪੈਕਟਰ ਖਰੀਦ ਬੰਦ ਕਰ ਕੇ ਹਲ਼ਤਾਲ ‘ਤੇ ਚਲੇ ਗਏ ਹਨ। ਇਸ ਕਾਰਨ ਕਿਸਾਨਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਸਪੈਕਟਰਾਂ ਮੁਤਾਬਕ ਪੰਜਾਬ ਸਰਕਾਰ ਵਲੋਂ ਖ਼ਰੀਦ ਏਜੰਸੀਆਂ ਨੂੰ ਬਾਰਦਾਨਾ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਖਰਾਬ ਮੌਸਮ ਕਰਕੇ ਫਸਲ ਵਿਚ ਮੌਸਚਰ ਵਧਦਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਨੂੰ ਫ਼ਸਲ ਖ਼ਰੀਦਣ 'ਚ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਜਿਸ ਦਾ ਹੱਲ ਨਹੀਂ ਕੀਤਾ ਜਾ ਰਿਹਾ।

MANDIMANDI

ਹੜਤਾਲ 'ਤੇ ਗਏ ਏਜੰਸੀਆਂ ਦੇ ਇੰਸਪੈਕਟਰਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ ਆ ਰਹੇ ਵੱਧ ਮੌਸਚਰ ਸਮੇਤ ਖਰੀਦ ਪ੍ਰਬੰਧਾਂ ਵਿੱਚ ਆ ਰਹੀਆਂ ਹੋਰਨਾਂ ਮੁਸ਼ਕਲਾਂ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਫ਼ਸਲ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 12% ਮੌਸਚਰ (ਨਮੀ) ਵਾਲੀ ਫ਼ਸਲ ਖ਼ਰੀਦੀ ਜਾ ਸਕਦੀ ਹੈ ਪਰ ਮੌਸਮ ਖਰਾਬ ਹੋਣ ਕਰਕੇ ਹੁਣ ਫ਼ਸਲ 'ਚ 15% ਤੋਂ 16% ਮੌਸਚਰ ਆ ਰਿਹਾ ਹੈ। ਇਸ ਕਰਕੇ ਫਸਲ ਨਹੀਂ ਖਰੀਦੀ ਜਾ ਸਕਦੀ। ਮੌਸਚਰ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਕਣਕ ਭੰਡਾਰ ਨਹੀਂ ਕੀਤੀ ਜਾ ਸਕਦੀ।

Wheat crop soaked in rainWheat crop 

ਉਨ੍ਹਾਂ ਕਿਹਾ ਕਿ ਜੇਕਰ ਉਹ ਫ਼ਸਲ ਖ਼ਰੀਦਦੇ ਹਨ ਤਾਂ ਆਉਣ ਵਾਲੇ ਸਮੇਂ 'ਚ ਖਰੀਦ ਕੀਤੀ ਕਣਕ 'ਤੇ ਸਟੋਰਜ਼ ਗੇਨ ਨਾ ਆਉਣ ਕਰਕੇ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਐਫਸੀਆਈ ਵੱਲੋਂ ਕਵਾਲਟੀ ਕੱਟ ਦੇ ਨਾਲ ਨਾਲ ਸਟੋਰੇਜ ਗੇਨ ਦੀਆਂ ਭਾਰੀਆਂ ਰਿਕਵਰੀਆਂ ਇੰਸਪੈਕਟਰਾਂ ਨੂੰ ਪਾਈਆਂ ਜਾਣਗੀਆਂ।

Wheat Wheat

ਉਨ੍ਹਾਂ ਨੇ ਕਿਹਾ ਕਿ ਬਾਰਦਾਨਾ ਨਾ ਆਉਣ ਕਰਕੇ ਵੀ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਹੱਲ ਨਹੀਂ ਹੁੰਦੀਆਂ ਉਦੋਂ ਤਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement