NDDB ਦੇ ਸਹਿਯੋਗ ਨਾਲ ਸੂਬੇ 'ਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਕੀਤੇ ਜਾਣਗੇ ਸਥਾਪਤ
Published : Apr 21, 2022, 8:25 pm IST
Updated : Apr 21, 2022, 8:25 pm IST
SHARE ARTICLE
12 Milk Plants to be set up with an investment of Rs 900 crore with the support of NDDB:
12 Milk Plants to be set up with an investment of Rs 900 crore with the support of NDDB:

ਮੁੱਖ ਉਦੇਸ਼ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣਾ

 

ਚੰਡੀਗੜ/ਅਨੰਦ ਸ਼ਹਿਰ(ਗੁਜਰਾਤ) : ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।  

12 Milk Plants to be set up with an investment of Rs 900 crore with the support of NDDB:12 Milk Plants to be set up with an investment of Rs 900 crore with the support of NDDB:

ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ  ਵਿੱਤੀ ਸਹਾਇਤਾ ਅਤੇ ਲੋੜੀਂਦੀ  ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।

12 Milk Plants to be set up with an investment of Rs 900 crore with the support of NDDB:12 Milk Plants to be set up with an investment of Rs 900 crore with the support of NDDB:

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ  ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

12 Milk Plants to be set up with an investment of Rs 900 crore with the support of NDDB:12 Milk Plants to be set up with an investment of Rs 900 crore with the support of NDDB:

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement