ਅਸ਼ਵਨੀ ਸ਼ਰਮਾ ਨੇ ਲਿਖਿਆ ਗ੍ਰਹਿ ਮੰਤਰੀ ਨੂੰ ਪੱਤਰ, ਸੂਬੇ 'ਚ ਫੈਲੀ ਅਰਾਜਕਤਾ ਤੋਂ ਕਰਵਾਇਆ ਜਾਣੂ 
Published : Apr 21, 2022, 6:22 pm IST
Updated : Apr 21, 2022, 6:22 pm IST
SHARE ARTICLE
 Ashwani Sharma
Ashwani Sharma

ਪੰਜਾਬ ਦਾ DGP ਸਿਆਸੀ ਕਠਪੁਤਲੀ ਬਣ ਚੁੱਕਾ ਹੈ ਤੇ ਆਪਣੀ ਡਿਊਟੀ ਨਿਭਾਉਣ ਦੀ ਬਜਾਏ ਸਿਆਸਤ ਤੋਂ ਪ੍ਰੇਰਿਤ ਕੇਸ ਦਰਜ ਕਰਵਾ ਰਿਹਾ ਹੈ: ਅਸ਼ਵਨੀ ਸ਼ਰਮਾ

 

ਚੰਡੀਗੜ੍ਹ - ਪੰਜਾਬ ਵਿਚ ਫੈਲੀ ਅਰਾਜਕਤਾ, ਕਤਲਾਂ, ਲੁੱਟਾਂ-ਖੋਹਾਂ ਅਤੇ ਪੁਲਿਸ ਵਲੋਂ ਝੂਠੇ ਕੇਸ ਦਰਜ ਕੀਤੇ ਜਾਣ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਆਪਣੀ ਡਿਊਟੀ ਨਿਭਾਉਣ ਵਿਚ ਨਾਕਾਮ ਰਹਿਣ ਅਤੇ ਮੁੱਖ ਮੰਤਰੀ ਪੰਜਾਬ ਦੀ ਕਠਪੁਤਲੀ ਬਣ ਕੇ ਕੰਮ ਕਰਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ਵੱਲੋਂ ਉਹਨਾਂ ਦਾ ਧਿਆਨ ਦਿਵਾਇਆ ਹੈ। 

file photo

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਕੌਮਾਂਤਰੀ ਕਬੱਡੀ ਖਿਡਾਰੀਆਂ ਸਮੇਤ ਅਪਰਾਧੀਆਂ ਵੱਲੋਂ ਦਿਨ-ਦਿਹਾੜੇ 30 ਤੋਂ ਵੱਧ ਲੋਕਾਂ ਦੇ ਕਤਲ ਕੀਤੇ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਿਆਸੀ ਆਗੂਆਂ ‘ਤੇ ਵੀ ਸ਼ਰੇਆਮ ਅਪਰਾਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ।

ਪੰਜਾਬ ਦੇ ਹਾਲਾਤ ਸੁਧਰਨ ਦੀ ਬਜਾਏ ਪੁਲਿਸ ਸਿਆਸੀ ਬਦਲਾਖੋਰੀ ਵਿਚ ਲੱਗੀ ਹੋਈ ਹੈ। ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂਆਂ ਤੇਜਿੰਦਰ ਬੱਗਾ, ਪ੍ਰੀਤੀ ਗਾਂਧੀ, ਨਵੀਨ ਜਿੰਦਲ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਅਤੇ ਕਵੀ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਕੀਤੇ ਕੇਸ ਦਰਸਾਉਂਦੇ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਿਆਸੀ ਰੰਜਿਸ਼ ਨੂੰ ਕੱਢਣ ਲਈ ਪੁਲਿਸ ਦੀ ਵਰਤੋਂ ਕਰ ਰਹੇ ਹਨI ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਵਿਸ਼ਿਆਂ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫ਼ਦ ਵੱਲੋਂ ਡੀ.ਜੀ.ਪੀ.ਪੰਜਾਬ ਨੂੰ ਇਨ੍ਹਾਂ ਸਾਰੇ ਮਾਮਲਿਆਂ ਤੋਂ ਜਾਣੂ ਕਰਵਾਉਣ ਅਤੇ ਆਪਣਾ ਰੋਸ ਦਰਜ ਕਰਵਾਉਣ ਲਈ ਕਾਫ਼ੀ ਸਮੇਂ ਤੋਂ ਸਮਾਂ ਮੰਗਿਆ ਜਾ ਰਿਹਾ ਸੀ।

Punjab DGPPunjab DGP

ਆਖ਼ਰਕਾਰ ਸਮਾਂ ਦਿੱਤੇ ਜਾਣ ਦੇ ਬਾਵਜੂਦ ਵਫ਼ਦ ਨੂੰ ਪਹਿਲਾਂ 2 ਘੰਟੇ ਉਨ੍ਹਾਂ ਦੇ ਦਫ਼ਤਰ ਵਿਚ ਬੈਠਣ ਲਈ ਕਿਹਾ ਗਿਆ ਅਤੇ ਫਿਰ ਰੁਝੇਵਿਆਂ ਦਾ ਬਹਾਨਾ ਬਣਾ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ, ਜਦਕਿ ਇਸ ਦੌਰਾਨ ਉਹ ਹੋਰ ਲੋਕਾਂ ਨੂੰ ਮਿਲਦੇ ਰਹੇ। ਉਨ੍ਹਾਂ ਦਾ ਇਹ ਵਤੀਰਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਲੋਕਤੰਤਰ ਦੀ ਸ਼ਾਨ ਦੇ ਵਿਰੁੱਧ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਡੀਜੀਪੀ ਦਿੱਲੀ ਅਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਠਪੁਤਲੀ ਬਣ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ‘ਚ ਦਖਲ ਦੇਣ ਅਤੇ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਤਾਂ ਜੋ ਪੁਲਿਸ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਿਭਾਏ ਅਤੇ ਪੰਜਾਬ ‘ਚ ਅਰਾਜਕਤਾ ਅਤੇ ਅਪਰਾਧੀਆਂ ਦਾ ਮਾਹੌਲ ਖ਼ਤਮ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement