
ਕਿਸਾਨ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੱਚੇ ਛੱਡ ਗਿਆ
ਸੰਗਰੂਰ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ।
PHOTO
ਇਸੇ ਕੜੀ ਵਿਚ ਅੱਜ ਇਕ ਹੋਰ ਕਿਸਾਨ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਮੌਤ ਨੂੰ ਗਲੇ ਲਗਾ ਲਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਜੋ ਕਿ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ।
Death
ਮ੍ਰਿਤਕ ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ ਜਿਸ ਦੇ ਸਿਰ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਮਾਨਸਿਕ ਪ੍ਰੇਸ਼ਾਨ ਸੀ ਜਿਸ ਕਾਰਨ ਕੱਲ ਸ਼ਾਮ ਉਸ ਨੇ ਜ਼ਹਿਰੀਲੀ ਦਵਾਈ ਪੀ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿਛੇ ਪਤਨੀ ਤੇ ਦੋ ਬੱਚੇ ਛੱਡ ਗਿਆ।