
ਮੀਂਹ ਦੇ ਨਾਲ ਤੇਜ਼ ਹਨੇਰੀ ਵੀ ਚੱਲ ਸਕਦੀ
ਚੰਡੀਗੜ੍ਹ : ਉੱਤਰੀ ਭਾਰਤ ਦੇ ਕਈ ਸੂਬੇ ਇਨ੍ਹੀਂ ਦਿਨੀਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਯੂਪੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ ਆਦਿ ਸੂਬਿਆਂ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ। ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Rain
ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ ਨਾ ਕਰਨ ਲਈ ਵੀ ਸੁਚੇਤ ਕੀਤਾ ਹੈ। ਮੰਡੀਆਂ ਵਿੱਚ ਵੀ ਅਨਾਜ ਦੀ ਸੰਭਾਲ ਦਾ ਪ੍ਰਬੰਧ ਕੀਤਾ ਜਾਵੇ। ਸੂਬੇ 'ਚ ਧੂੜ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ ਘਟ ਜਾਵੇਗਾ।
Rain
ਹਾਲਾਂਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਦੂਜੇ ਪਾਸੇ ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੁਪਹਿਰ ਸਮੇਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਇਸ ਨਾਲ ਗਰਮੀ ਤੋਂ ਰਾਹਤ ਮਿਲੀ। ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ।