ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਨਵੀਂ SIT ਹੱਥ ਸੌਂਪੀ ਜਾਂਚ
Published : Apr 21, 2022, 3:43 pm IST
Updated : Apr 21, 2022, 9:09 pm IST
SHARE ARTICLE
Sumedh Singh Saini
Sumedh Singh Saini

'ਸੈਣੀ ਨੂੰ ਗ੍ਰਿਫਤਾਰ ਕਰਨ ਜਾਂ ਜਾਂਚ ਲਈ ਇੱਕ ਹਫਤਾ ਪਹਿਲਾਂ ਦੇਣਾ ਹੋਵੇਗਾ ਨੋਟਿਸ'

 

ਚੰਡੀਗੜ੍ਹ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਵਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ।

Sumedh Singh Saini Sumedh Singh Saini

ਹਾਈਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ ‘ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ 2020 ਨੂੰ ਦਰਜ ਮਾਮਲਿਆਂ ਦੀ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ.ਆਈ.ਟੀ. ਨੂੰ ਸੌਂਪ ਦਿੱਤੀ ਹੈ। ਨਵੀਂ ਐੱਸ.ਆਈ.ਟੀ. ਦੀ ਕਮਾਨ ਏ.ਡੀ.ਜੀ.ਪੀ. ਐੱਸ.ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ। ਸੈਣੀ ਦੀ ਲਾਕਅਪ ਵਿਚ ਰਹਿੰਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ ਵਿਚ ਦਰਜ ਐੱਫ.ਆਈ.ਆਰ. ਵਿਚ ਜੇ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ਵਿਚ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਦੇਣਾ ਹੋਵੇਗਾ ਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ.ਆਈ.ਟੀ. ਹੀ ਕਰੇਗੀ। ਐੱਸ.ਆਈ.ਟੀ. ਨੂੰ ਐੱਫ.ਆਈ.ਆਰ. ਨੰਬਰ 11 ਵਿਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇੱਕ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement