3 ਮਈ ਨੂੰ ਅਗਲੀ ਸੁਣਵਾਈ
ਹੁਸ਼ਿਆਰਪੁਰ: ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੇ ਉਸ ਦੇ ਕਰੀਬੀ ਸਾਥੀ ਜੋਗਾ ਸਿੰਘ, ਵਕੀਲ ਰਾਜਦੀਪ ਸਿੰਘ ਅਤੇ ਦੋ ਹੋਰਾਂ ਨੂੰ ਅੱਜ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਚਾਰਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਨ੍ਹਾਂ ਦੀ ਅਗਲੀ ਪੇਸ਼ੀ 3 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਣਿਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਸੰਦੀਪ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਅਦਾਲਤ ਵਲੋ ਇਨ੍ਹਾਂ ਚਾਰ ਵਿਅਕਤੀਆਂ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। ਅਦਾਲਤ ਵਲੋਂ ਇਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।