
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਹ ਸਾਰੇ ਜਵਾਨ ਝੁਲਸਣ ਕਾਰਨ ਮਾਰੇ ਗਏ ਹਨ। ਦਰਅਸਲ, ਅੱਤਵਾਦੀਆਂ ਨੇ ਟਰੱਕ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਗ੍ਰਨੇਡ ਸੁੱਟਿਆ। ਜਿਸ ਕਾਰਨ ਟਰੱਕ ਨੂੰ ਅੱਗ ਲੱਗ ਗਈ। ਇਸ ਵਿੱਚ 5 ਸ਼ਹੀਦ ਹੋ ਗਏ ਸਨ। ਕਾਂਸਟੇਬਲ ਹਰਕ੍ਰਿਸ਼ਨ ਸਿੰਘ ਵਾਸੀ ਤਲਵੰਡੀ ਭਰਥ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ, ਕਾਂਸਟੇਬਲ ਮਨਦੀਪ ਸਿੰਘ ਪਿੰਡ ਚਣਕੋਈਆਂ ਕਲਾਂ, ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿਕ, ਮੋਗਾ ਅਤੇ ਕਾਂਸਟੇਬਲ ਸੇਵਕ ਪਿੰਡ ਬਾਘਾ,ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ 4 ਜਵਾਨ ਸ਼ਾਮਲ ਹਨ।
ਇਹ ਵੀ ਪੜ੍ਹੋ:
ਦੂਜੇ ਪਾਸੇ, ਪੰਜਵਾਂ ਜਵਾਨ ਦੇਬਾਸ਼ੀਸ਼ ਬਾਸਵਾਲ ਪਿੰਡ ਅਲਗਾਮ ਸਮਿਲ ਖੰਡਯਾਤ, ਤਹਿਸੀਲ ਸਤਿਆਬਾਦੀ, ਜ਼ਿਲ੍ਹਾ ਪੁਰੀ, ਉੜੀਸਾ ਦਾ ਰਹਿਣ ਵਾਲਾ ਹੈ। ਸਾਰੇ ਜਵਾਨ ਰਾਸ਼ਟਰੀ ਰਾਈਫਲ ਯੂਨਿਟ ਦੇ ਸਨ। ਉਨ੍ਹਾਂ ਨੂੰ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮਾਂ 'ਚ ਤਾਇਨਾਤ ਕੀਤਾ ਗਿਆ ਸੀ। ਵੀਰਵਾਰ ਨੂੰ ਅੱਤਵਾਦੀਆਂ ਨੇ ਘਾਤ ਲਗਾ ਕੇ ਪਹਿਲਾਂ ਫੌਜ ਦੇ ਟਰੱਕ 'ਤੇ ਗੋਲੀਬਾਰੀ ਕੀਤੀ ਅਤੇ ਫਿਰ ਗ੍ਰੇਨੇਡ ਸੁੱਟਿਆ, ਜਿਸ ਨਾਲ ਟਰੱਕ ਨੂੰ ਅੱਗ ਲੱਗ ਗਈ। ਹਮਲੇ 'ਚ ਜ਼ਖਮੀ ਇਕ ਜਵਾਨ ਰਾਜੌਰੀ ਦੇ ਆਰਮੀ ਹਸਪਤਾਲ 'ਚ ਭਰਤੀ ਹੈ।
ਇਹ ਵੀ ਪੜ੍ਹੋ: ਲੋਕ ਸਭਾ ਵਿੱਚ ਹੋਏ ਸਮਾਗਮ ਵਿਚ ਪੰਜਾਬ ਦੀ ਧੀ ਨੇ ਦਿੱਤਾ ਭਾਸ਼ਣ, ਸਪੀਕਰ ਬਿਰਲਾ ਨੇ ਕੀਤੀ ਤਾਰੀਫ਼ |
ਸ਼ਹੀਦ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸ਼ਹੀਦ ਹਰਕਿਸ਼ਨ ਸਿੰਘ 2017 'ਚ ਫੌਜ 'ਚ ਭਰਤੀ ਹੋਇਆ ਸੀ। ਸ਼ਹੀਦ ਆਪਣੇ ਪਿੱਛੇ ਵਿਧਵਾ ਪਤਨੀ ਤੇ ਇੱਕ 3 ਸਾਲ ਦੀ ਬੇਟੀ ਛੱਡ ਗਿਆ ਹੈ। ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਪਤਨੀ ਦਲਜੀਤ ਕੌਰ ਨੇ ਦਸਿਆ ਕਿ ਵੀਰਵਾਰ ਨੂੰ ਉਨ੍ਹਾਂ ਦੀ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ ਅਤੇ ਉਸ ਦੇ ਪਤੀ ਨੇ ਆਪਣੀ ਬੇਟੀ ਖੁਸ਼ਪ੍ਰੀਤ ਕੌਰ ਨਾਲ ਵੀਡੀਓ ਕਾਲ ਰਾਹੀਂ ਲੰਮੀ ਗੱਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸ਼ਹੀਦ ਹਰਕ੍ਰਿਸ਼ਨ ਫਰਵਰੀ ਮਹੀਨੇ 'ਚ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ 'ਤੇ ਗਿਆ ਸੀ।
ਇਹ ਵੀ ਪੜ੍ਹੋ: ਬਿਜਲੀ ਚੋਰੀ : ਪਾਵਰਕੌਮ ਨੇ ਸੈਵਨ ਸਟਾਰ ਹੋਟਲ ਨੂੰ 28.45 ਲੱਖ ਦਾ ਠੋਕਿਆ ਜੁਰਮਾਨਾ
ਸੂਬੇਦਾਰ ਨਾਇਬ ਸਿੰਘ ਕੋਠੇ ਜੈਤੋ ਖੋਸਾ ਚੜਿੱਕ ਨੇ ਦੱਸਿਆ ਕਿ ਨੌਜਵਾਨ ਕੁਲਵੰਤ ਸਿੰਘ ਉਮਰ ਕਰੀਬ 35 ਸਾਲ ਪੁੱਤਰ ਸ਼ਹੀਦ ਬਲਦੇਵ ਸਿੰਘ ਜੋ ਕਿ ਸਾਥੀਆਂ ਸਮੇਤ ਸ਼ਹੀਦ ਹੋ ਗਿਆ ਹੈ ਦੋ ਛੋਟੇ ਬੱਚਿਆਂ ਦਾ ਪਿਤਾ ਸੀ। ਕੁਲਵੰਤ ਸਿੰਘ ਆਪਣੇ ਪਿੱਛੇ ਪਤਨੀ ਹਰਦੀਪ ਕੌਰ, ਮਾਤਾ ਹਰਜਿੰਦਰ ਕੌਰ, ਬੱਚਿਆਂ ਸਮੇਤ ਭੈਣ-ਭਰਾਵਾਂ ਤੇ ਹੋਰ ਰਿਸ਼ਤੇਦਾਰਾਂ ਨੂੰ ਪਿੱਛੇ ਰੋਂਦੇ ਵਿਲਕਦੇ ਛੱਡ ਗਿਆ ਹੈ ।ਸ਼ਹੀਦ ਮਨਦੀਪ ਸਿੰਘ ਭਾਰਤੀ ਫ਼ੌਜ ’ਚ ਹੌਲਦਾਰ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ। ਸ਼ਹੀਦ ਮਨਦੀਪ ਸਿੰਘ ਆਪਣੀ ਮਾਂ, ਪਤਨੀ ਅਤੇ ਛੋਟੇ ਨੰਨ੍ਹੇ-ਮੁੰਨੇ ਪੁੱਤ ਤੇ ਧੀ, ਭਰਾਵਾਂ ਸਮੇਤ ਹੱਸਦੇ-ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ। ਮਨਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਜਿਉਂ ਪਿੰਡ ਚਣਕੋਈਆਂ ਕਲਾਂ ਪਹੁੰਚੀ ਤਾਂ ਸਾਰੇ ਪਿੰਡ ’ਚ ਸੰਨਾਟਾ ਛਾ ਗਿਆ।