
ਪੁਲਿਸ ਨੇ ਪੋਸਟਮਾਰਟਮ ਕਰਨ ਤੋਂ ਬਾਅਦ
ਫਿਰੋਜ਼ਪੁਰ : ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਰ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ (20) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਸਾਦਿਕ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਨਸ਼ਿਆ ਦਾ ਆਦੀ ਸੀ। ਬੀਤੇ ਦਿਨੀਂ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਉਸਦੀ ਜਾਨ ਚਲੀ ਗਈ। ਉਸ ਦੀ ਲਾਸ਼ ਗੁਰਹਰਸਾਏ 'ਚ ਮਿਲੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।