
ਪਰਿਵਾਰ ਦੇ ਇਕ ਮੈਂਬਰ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ
ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁੰਛ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਇਕ-ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹੀਦਾਂ ਦੇ ਪਰਿਵਾਰ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਮਾਮਲਾ: ਅਦਾਲਤ ਨੇ ਜੋਗਾ ਸਿੰਘ ਅਤੇ ਵਕੀਲ ਰਾਜਦੀਪ ਸਿੰਘ ਸਣੇ 4 ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਕਰੋੜ ਰੁਪਏ ਨਾਲ ਵਿਛੜੀਆਂ ਰੂਹਾਂ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਇਸ ਨਾਲ ਪਰਿਵਾਰਕ ਨੂੰ ਆਰਥਕ ਮਦਦ ਜ਼ਰੂਰ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਲਿਆਉਣ ਵਿਚ ਪੰਜਾਬੀਆਂ ਦਾ 90 ਫੀਸਦ ਯੋਗਦਾਨ ਹੈ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਸਾਡੇ ਯੋਧੇ ਸਰਹੱਦਾਂ ’ਤੇ ਰਾਖੀ ਕਰ ਰਹੇ ਹਨ।