ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜ਼ੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ : ਚੇਤਨ ਸਿੰਘ ਜੌੜਾਮਾਜਰਾ

By : KOMALJEET

Published : Apr 21, 2023, 8:29 pm IST
Updated : Apr 21, 2023, 8:29 pm IST
SHARE ARTICLE
Steps being taken to export vegetables to international markets: Chetan Singh Jauramajra
Steps being taken to export vegetables to international markets: Chetan Singh Jauramajra

ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ    

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫ਼ਸਲਾਂ ਅਤੇ ਸਬਜ਼ੀਆਂ, ਜੋ ਵਧੀਆ ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ ਅਤੇ ਆਰਥਿਕਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਈ ਹੋ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ, ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫ਼ਸਲਾਂ ਜਾਂ ਸਬਜ਼ੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ। ਇਸ ਸਬੰਧੀ ਸ੍ਰੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“

ਇਹ ਵੀ ਪੜ੍ਹੋ:  CBI ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਭੇਜਿਆ ਨੋਟਿਸ! ਰਿਲਾਇੰਸ ਬੀਮਾ ਘੁਟਾਲਾ ਮਾਮਲੇ ਵਿਚ ਮੰਗਿਆ ਸਪੱਸ਼ਟੀਕਰਨ 

ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫ਼ਸਲ 21940 ਏਕੜ ਵਿੱਚ 1.66 ਲੱਖ ਮੀਟ੍ਰਿਕ ਟਨ ਭਾਵ ਇੱਕ ਲੱਖ 66 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫ਼ਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫ਼ਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ।
ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ।

ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫ਼ਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਸ੍ਰੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement