ਕਿਸਾਨਾਂ ਦੇ ਪੰਜਵੇਂ ਦਿਨ ਵੀ ਰੇਲਵੇ ਟਰੈਕ ’ਤੇ ਬੈਠਣ ਕਾਰਨ 73 ਰੇਲ ਗੱਡੀਆਂ ਰੱਦ 
Published : Apr 21, 2024, 9:50 pm IST
Updated : Apr 21, 2024, 9:51 pm IST
SHARE ARTICLE
Representative Photo.
Representative Photo.

ਜਦੋਂ ਤਕ ਗ੍ਰਿਫਤਾਰ ਕੀਤੇ ਗਏ ਤਿੰਨਾਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ : ਕਿਸਾਨ ਨੇਤਾ

ਅੰਬਾਲਾ: ਕਿਸਾਨ ਪੰਜਵੇਂ ਦਿਨ ਵੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ’ਤੇ ਬੈਠੇ ਰਹੇ, ਜਿਸ ਕਾਰਨ ਅੰਬਾਲਾ-ਅੰਮ੍ਰਿਤਸਰ ਰੂਟ ’ਤੇ 73 ਰੇਲ ਗੱਡੀਆਂ ਰੱਦ ਕਰ ਦਿਤੀਆਂ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਪ੍ਰਦਰਸ਼ਨਕਾਰੀ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਰੇਲਵੇ ਅਧਿਕਾਰੀਆਂ ਨੇ ਦਸਿਆ ਕਿ ਐਤਵਾਰ ਨੂੰ ਕੁਲ 73 ਰੇਲ ਗੱਡੀਆਂ ਰੱਦ ਕਰ ਦਿਤੀਆਂ ਗਈਆਂ। 

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਦਿਨਾਂ ’ਚ ਕਈ ਰੇਲ ਗੱਡੀਆਂ ਰੱਦ ਹੋਣ ਨਾਲ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਹੋਈ ਹੈ ਅਤੇ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਿਰੋਧ ਕਾਰਨ ਕਈ ਰੇਲ ਗੱਡੀਆਂ ਦਾ ਰਸਤਾ ਵੀ ਬਦਲਿਆ ਜਾ ਰਿਹਾ ਹੈ। 

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਬੈਨਰ ਹੇਠ ਕਿਸਾਨ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਬੁਧਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ਨੇੜੇ ਸ਼ੰਭੂ ’ਚ ਅੰਬਾਲਾ-ਲੁਧਿਆਣਾ-ਅੰਮ੍ਰਿਤਸਰ ਰੋਡ ’ਤੇ ਪਟੜੀਆਂ ’ਤੇ ਬੈਠ ਕੇ ਅਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਕਿਸਾਨ ਨੇਤਾਵਾਂ ਨੇ ਕਿਹਾ ਕਿ ਜਦੋਂ ਤਕ ਗ੍ਰਿਫਤਾਰ ਕੀਤੇ ਗਏ ਤਿੰਨਾਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ। 

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕੇ.ਐਮ.ਐਮ. ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਸਰਕਾਰ ’ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਪਾਇਆ ਜਾ ਸਕੇ। ਕਿਸਾਨ 13 ਫ਼ਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦੀ ਬਿੰਦੂਆਂ ’ਤੇ ਡੇਰੇ ਲਾਏ ਹੋਏ ਹਨ, ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਮਾਰਚ ਰੋਕ ਦਿਤਾ ਸੀ। 

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement