
Jalandhar News:ਰਾਜਦੀਪ ਕਤਲ ਕਾਂਡ ਵਿਚ ਸਨ ਲੋੜੀਂਦੇ
Jaggu Bhagwanpuria gang arrested with weapons News : ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਅੰਮ੍ਰਿਤਸਰ ਦੇ ਰਾਜਦੀਪ ਕਤਲ ਕਾਂਡ ਵਿਚ ਲੋੜੀਂਦੇ ਸਨ।
Jaggu Bhagwanpuria gang arrested with weapons News
ਇਹ ਵੀ ਪੜ੍ਹੋ: Pankaj Tripathi News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਇਸ ਰਿਸ਼ਤੇਦਾਰ ਦੀ ਹੋਈ ਮੌਤ
ਪੁਲਿਸ ਨੇ 3 ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਸੋਸ਼ਲ ਮੀਡੀਆ 'ਤੇ ਐਕਸ ਨੂੰ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
In a major breakthrough, Jalandhar Commissionerate Police arrests 3 operatives of Gangster Jaggu Bhagwanpuria Gang
— DGP Punjab Police (@DGPPunjabPolice) April 21, 2024
2 operatives arrested were Wanted in "Rajdeep murder case" of #Amritsar. 3 illegal weapons seized, they procured weapons to eliminate rival gang members… pic.twitter.com/rLjmjOb5VM
ਪੁਲਿਸ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਦੋਸ਼ੀਆਂ ਨੇ ਆਪਣੇ ਵਿਰੋਧੀ ਗੈਂਗ 'ਤੇ ਹਮਲਾ ਕਰਨ ਲਈ ਮੰਗਵਾਏ ਸਨ। ਜਲਦੀ ਹੀ ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
(For more Punjabi news apart from Jaggu Bhagwanpuria gang arrested with weapons News, stay tuned to Rozana Spokesman)