ਜਥੇਦਾਰ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ
Published : Apr 21, 2024, 8:41 pm IST
Updated : Apr 21, 2024, 8:41 pm IST
SHARE ARTICLE
Giani Raghbir Singh
Giani Raghbir Singh

ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਵਿਰੁਧ ਸ੍ਰੀ ਸਾਹਿਬ ਪਾਈ ਹੋਣ ਕਾਰਨ ਕੀਤਾ ਗਿਆ ਸੀ ‘ਤੇਜ਼ਧਾਰ ਹਥਿਆਰ’ ਰੱਖਣ ਦਾ ਮਾਮਲਾ ਦਰਜ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।

ਉਨ੍ਹਾਂ ਆਖਿਆ ਕਿ ਅੱਜ ਸਿੱਖ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਹਨ ਅਤੇ ਗੁਰੂ ਸਾਹਿਬ ਦੇ ਦਿੱਤੇ ਸਰਬ-ਸਾਂਝੀਵਾਲਤਾ ਦੇ ਫਲਸਫੇ ਅਨੁਸਾਰ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿਚ ਆਪਣੀ ਪਛਾਣ ਸਥਾਪਿਤ ਕਰ ਚੁੱਕੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪ੍ਰਸੰਗਿਕਤਾ ਨੂੰ ਸਮਝਦਿਆਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਭਾਰਤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮ੍ਰਿਤਧਾਰੀ ਸਿੱਖਾਂ ਲਈ ਸ੍ਰੀ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਏ ਤਾਂ ਜੋ ਇਟਲੀ ਸਰਕਾਰ ਵਲੋਂ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖ਼ਿਲਾਫ਼ ਸ੍ਰੀ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਝ ਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ।

Tags: sikhs

SHARE ARTICLE

ਏਜੰਸੀ

Advertisement

ਅਲਵਿਦਾ Surjit Patar ਸਾਬ੍ਹ... ਪੰਜਾਬੀ ਸਾਹਿਤ ਨੂੰ ਤੁਹਾਡੀ ਦੇਣ ਪੰਜਾਬ ਹਮੇਸ਼ਾ ਯਾਦ ਰੱਖੇਗਾ

12 May 2024 2:05 PM

ਕੰਧ 'ਤੇ ਲਿਖਿਆ ਜਾ ਚੁੱਕਾ ਹੈ ਮੋਦੀ ਤੀਜੀ ਵਾਰ PM ਬਣ ਰਹੇ ਨੇ, ਅਸੀਂ 400 ਪਾਰ ਜਾਵਾਂਗੇ : ਵਿਜੇ ਰੁਪਾਣੀ

12 May 2024 10:50 AM

ਚਿੱਟੇ ਨੂੰ ਲੈ ਕੇ Akali ਅਤੇ Congress ਨੇ ਪਾ ਦਿੱਤਾ ਖਲਾਰਾ, AAP ਤੇ ਭਾਜਪਾ ਕੱਢੀਆਂ ਰੜਕਾਂ, 22 ਲੱਖ ਰੁਪਏ ਦੇ.....

12 May 2024 10:06 AM

Surjit Patar's House LIVE - ਹਰ ਅੱਖ ਨਮ, ਫੁੱਟ ਫੁੱਟ ਰੋ ਰਹੇ ਪਰਿਵਾਰ ਤੇ ਦੋਸਤ | ਵੇਖੋ LIVE ਤਸਵੀਰਾਂ

12 May 2024 9:30 AM

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM
Advertisement