Kapurthala News: ਜੁੱਤੀ ਲਾਹ ਕੇ ਤੇ ਸਿਰ ਢੱਕ ਕੇ ਚੋਰ ਨੇ ਗੁਰਦੁਆਰਾ ਸਾਹਿਬ 'ਚ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ
Published : Apr 21, 2024, 12:53 pm IST
Updated : Apr 21, 2024, 12:57 pm IST
SHARE ARTICLE
Theft in Gurdwara Sahib of Kapurthala News
Theft in Gurdwara Sahib of Kapurthala News

Kapurthala News: CCTV ਵਿਚ ਕੈਦ ਹੋਈ ਵਾਰਦਾਤ

Theft in Gurdwara Sahib of Kapurthala News: ਕਪੂਰਥਲਾ ਦੇ ਅਜੀਤ ਨਗਰ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਜਠੇਰੇ 'ਚ ਅੱਧੀ ਰਾਤ ਤੋਂ ਬਾਅਦ ਚੋਰ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਗੋਲਕ ਦਾ ਤਾਲਾ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Patiala Accident News : ਪਟਿਆਲਾ 'ਚ PRTC ਬੱਸ ਦੀ ਟਿੱਪਰ ਨਾਲ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ ਚਿਹਾੜਾ 

ਇਹ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਚੋਰ ਨੇ ਪਹਿਲਾਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ 'ਚ ਰੱਖਦਿਆਂ ਆਪਣੀ ਜੁੱਤੀ ਲਾਹੀ ਅਤੇ ਫਿਰ ਐਲੂਮੀਨੀਅਮ ਦੇ ਗੇਟ ਨੂੰ ਕੱਟ ਕੇ ਅੰਦਰ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਅਰਬਨ ਅਸਟੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Pankaj Tripathi News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਇਸ ਰਿਸ਼ਤੇਦਾਰ ਦੀ ਹੋਈ ਮੌਤ 

ਜਾਣਕਾਰੀ ਅਨੁਸਾਰ ਕਾਂਜਲੀ ਰੋਡ 'ਤੇ ਸਥਿਤ ਅਜੀਤ ਨਗਰ ਇਲਾਕੇ 'ਚ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਜਠੇਰੇ ਦੇ ਸੇਵਾਦਾਰ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੀਤੀ ਰਾਤ ਸੁਖਾਸਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਦੋਵੇਂ ਗੇਟਾਂ ਨੂੰ ਤਾਲੇ ਲਗਾ ਕੇ ਘਰ ਚਲੇ ਗਏ ਪਰ ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਇਆ ਤਾਂ ਦੇਖਿਆ ਕਿ ਦੋਵੇਂ ਗੇਟ ਕਟਰ ਨਾਲ ਕੱਟੇ ਹੋਏ ਸਨ। ਜਦੋਂ ਮੈਂ ਅੰਦਰ ਜਾ ਕੇ ਦੇਖਿਆ ਤਾਂ ਗੋਲਕ ਦਾ ਤਾਲਾ ਟੁੱਟਿਆ ਪਿਆ ਸੀ। ਵੇਖਣ ਤੇ ਪਤਾ ਲੱਗਾ ਕਿ ਗੋਲਕ ਵਿਚੋਂ ਚੋਰੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਮੁਤਾਬਕ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਤੋਂ ਪਹਿਲਾਂ ਚੋਰ ਨੇ ਮਰਿਆਦਾ ਨੂੰ ਮੁੱਖ ਰੱਖਦਿਆਂ ਆਪਣੇ ਜੁੱਤੇ ਲਾਹ ਕੇ ਸਿਰ ਢੱਕਿਆ ਅਤੇ ਫਿਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਸ ਨੇ ਆਪਣੀ ਪਛਾਣ ਛੁਪਾਉਣ ਲਈ ਰੁਮਾਲ ਨਾਲ ਮੂੰਹ ਵੀ ਢਕਿਆ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਅਰਬਨ ਅਸਟੇਟ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ’ਤੇ ਅਣਪਛਾਤੇ ਚੋਰ ਦੀ ਭਾਲ ਕੀਤੀ ਜਾ ਰਹੀ ਹੈ।

(For more Punjabi news apart from Theft in Gurdwara Sahib of Kapurthala News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement