Batala Road Accident : ਦੋ ਸਕੇ ਭਰਾਵਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

By : BALJINDERK

Published : Apr 21, 2024, 5:52 pm IST
Updated : Apr 21, 2024, 5:52 pm IST
SHARE ARTICLE
 ਆਕਾਸ਼ਦੀਪ ਸਿੰਘ ਦੀ ਫਾਇਲ ਫੋਟੋ
ਆਕਾਸ਼ਦੀਪ ਸਿੰਘ ਦੀ ਫਾਇਲ ਫੋਟੋ

Batala Road Accident : ਫਾਸਟ ਫੂਡ ਦੀ ਦੁਕਾਨ ਤੋਂ ਕੰਮ ਖ਼ਤਮ ਕਰਕੇ ਜਾ ਰਹੇ ਸੀ ਘਰ, ਲੋਧੀਨੰਗਲ ਨੇੜੇ ਵਾਪਰਿਆ ਹਾਦਸਾ

Batala Road Accident : ਬਟਾਲਾ ’ਚ ਬੀਤੀ ਦੇਰ ਰਾਤ ਆਪਣੇ ਕੰਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਨਾਲ ਇਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ, ਜਦਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਇਹ ਵੀ ਪੜੋ:Himachal Baddi Factory Fire:ਹਿਮਾਚਲ ਦੀਆਂ ਬੱਦੀ ਇੰਡਸਟਰੀਅਲ ਏਰੀਆ 'ਚ ਦੋ ਫੈਕਟਰੀਆਂ 'ਚ ਲੱਗੀ ਭਿਆਨਕ ਅੱਗ 

ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਜੁਗਰਾਜ ਸਿੰਘ ਪੁੱਤਰ ਬੀਰ ਸਿੰਘ ਵਾਸੀ ਕੋਟਲੀ ਸੂਰਤ ਮੱਲ੍ਹੀ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਤੇ ਦਲਜੀਤ ਸਿੰਘ ਪੁਤਰਾਨ ਬਲਵਿੰਦਰ ਸਿੰਘ ਜੋ ਕਿ ਸਕੇ ਭਰਾ ਹਨ ਤੇ ਫਤਿਹਗੜ੍ਹ ਚੂੜੀਆਂ ਵਿਖੇ ਫਾਸਟ ਫੂਡ ਦਾ ਕੰਮ ਕਰਦੇ ਹਨ। ਬੀਤੀ ਰਾਤ ਕੰਮ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਆਪਣੇ ਘਰ ਕੋਟਲੀ ਸੂਰਤ ਮੱਲ੍ਹੀ ਵੱਲ ਆ ਰਹੇ ਸਨ। ਜਦੋਂ ਇਹ ਫਤਿਹਗੜ੍ਹ ਚੂੜੀਆਂ-ਬਟਾਲਾ ਰੋਡ ’ਤੇ ਸਥਿਤ ਪਿੰਡ ਲੋਧੀਨੰਗਲ ਨੇੜੇ ਪਹੁੰਚੇ ਤਾਂ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਆਪਣੀ ਲਪੇਟ 'ਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਆਕਾਸ਼ਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਸਦਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਉਸਦੀ ਹਾਲਤ ਨਾਜ਼ੁਕ ਹੋਣ ਕਰਕੇ ਉਸਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜੋ:Punjabi elderly missing in canada : ਕੈਨੇਡਾ 'ਚ ਪੰਜਾਬੀ ਬਜ਼ੁਰਗ ਲਾਪਤਾ, ਸਰੀ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਣੀਏ ਕੇ ਬਾਂਗਰ ਦੇ ਏਐੱਸਆਈ ਸੁਖਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

ਇਹ ਵੀ ਪੜੋ:Delhi News: ਕਾਂਗਰਸ ਨੇ ਪੰਜਾਬ, ਬਿਹਾਰ ਲਈ ਸੀਈਸੀ ਦੀ ਕੀਤੀ ਮੀਟਿੰਗ 

(For more news apart from  Two brothers were hit unknown vehicle, one died and one injured News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement