Weather Update News: ਆਉਣ ਵਾਲੇ ਦਿਨਾਂ 'ਚ ਤੇਵਰ ਦਿਖਾਵੇਗੀ ਗਰਮੀ, ਵਗਣਗੀਆਂ ਗਰਮ ਹਵਾਵਾਂ
Published : Apr 21, 2024, 1:53 pm IST
Updated : Apr 21, 2024, 3:04 pm IST
SHARE ARTICLE
Weather Update News in punjabi
Weather Update News in punjabi

Weather Update News: ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਤਾਪਮਾਨ 4 ਡਿਗਰੀ ਤੱਕ ਵਧੇਗਾ।

Weather Update News in punjabi: ਪੰਜਾਬ ਵਿੱਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਤਾਪਮਾਨ 4 ਡਿਗਰੀ ਤੱਕ ਵਧੇਗਾ।

ਇਹ ਵੀ ਪੜ੍ਹੋ: Raikot News: ਰਾਏਕੋਟ ਥਾਣੇ ਦਾ ਮੁੱਖ ਕਲਰਕ ਗ੍ਰਿਫਤਾਰ, ਹਾਕੀ ਵਿਚ ਭਰ ਕੇ ਵਿਦੇਸ਼ ਭੇਜ ਰਿਹਾ ਸੀ ਅਫੀਮ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਕੱਲ੍ਹ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।

ਇਹ ਵੀ ਪੜ੍ਹੋ: Kapurthala News: ਜੁੱਤੀ ਲਾਹ ਕੇ ਤੇ ਸਿਰ ਢੱਕ ਕੇ ਚੋਰ ਨੇ ਗੁਰਦੁਆਰਾ ਸਾਹਿਬ 'ਚ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ  

ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ 'ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਆਉਣ ਵਾਲੇ 7 ਦਿਨਾਂ ਵਿੱਚ ਤੇਜ਼ ਧੁੱਪ ਹੋਵੇਗੀ। ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement