
ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ’ਚ ਸੀ ਲੋੜੀਂਦਾ
Punjab News: ਤਰਨ ਤਾਰਨ ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਕਾਰਵਾਈ ਕਰਦਿਆਂ ਸਤੰਬਰ 2024 ਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਮਾਮਲੇ ਚ ਲੋੜੀਂਦੇ ਮੁਲਜ਼ਮ ਸੁਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਵਿਅਕਤੀ NDPS ਐਕਟ ਦੀ ਉਲੰਘਣਾ, ਅਸਲਾ ਐਕਟ ਦੇ ਮਾਮਲਿਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਦਾ ਅਪਰਾਧਿਕ ਇਤਿਹਾਸ ਵਾਲਾ ਇੱਕ ਆਦਤਨ ਅਪਰਾਧੀ ਹੈ। ਮੁਲਜ਼ਮ ਤਰਨ ਤਾਰਨ ਦੇ ਥਾਣਾ ਸਰਹਾਲੀ ਵਿਖੇ ਦਰਜ ਇੱਕ ਐਫ਼ਆਈਆਰ ਵਿੱਚ ਲੋੜੀਂਦਾ ਸੀ।
ਉਨ੍ਹਾਂ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
.