50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ ਵਿਜੀਲੈਂਸ ਵੱਲੋਂ ਗ੍ਰਿਫਤਾਰ
Published : Apr 21, 2025, 8:03 pm IST
Updated : Apr 21, 2025, 8:03 pm IST
SHARE ARTICLE
Assistant Town Planner and Surveyor arrested by Vigilance on charges of accepting bribe of Rs. 50000
Assistant Town Planner and Surveyor arrested by Vigilance on charges of accepting bribe of Rs. 50000

ਸ਼ਿਕਾਇਤਕਰਤਾ ਤੋਂ 1,50,000 ਰੁਪਏ ਦੀ ਮੰਗੀ ਸੀ ਰਿਸ਼ਵਤ

ਕਪੂਰਥਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੋਮਵਾਰ ਨੂੰ ਰਾਜ ਕੁਮਾਰ, ਸਹਾਇਕ ਟਾਊਨ ਪਲੈਨਰ (ਏਟੀਪੀ), ਨਗਰ ਨਿਗਮ, ਫਗਵਾੜਾ ਅਤੇ ਫਗਵਾੜਾ ਦੇ ਹੀ ਇੱਕ ਪ੍ਰਾਈਵੇਟ ਨਕਸ਼ਾ ਨਵੀਸ (ਆਰਕੀਟੈਕਟ) ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਆਰਕੀਟੈਕਟ ਨੇ ਸ਼ਿਕਾਇਤਕਰਤਾ ਤੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ ਤਾਂ ਜੋ ਟਾਊਨ ਪਲਾਨਰ ਤੋਂ ਉਸ (ਸ਼ਿਕਾਇਤਕਰਤਾ) ਦੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲਈ ਜਾ ਸਕੇ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਨਕਸ਼ਾ ਨਵੀਸ ਅਤੇ ਏਟੀਪੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement