
Fire in wheat field in Fazilka : ਚਾਰ ਕਨਾਲ ਫ਼ਸਲ ਸੜ ਕੇ ਸੁਆਹ, ਕਿਸਾਨਾਂ ਨੇ ਟਰੈਕਟਰ ਨਾਲ ਪਾਇਆ ਕਾਬੂ
Fire in wheat field in Fazilka, accident due to short circuit Latest News in Punjabi : ਪੰਜਾਬ ’ਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮਾਰ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਘਟਨਾ ਹੀ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਵੈਸਾਖੇ ਵਾਲਾ ਖੂਹ ਤੋਂ ਸਾਹਮਣੇ ਆਈ ਹੈ। ਜਿੱਥੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ।
ਇਸ ਦੌਰਾਨ ਕਰੀਬ 4 ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਇਕ ਟਰੈਕਟਰ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਜਿਸ ਕਾਰਨ ਬਾਕੀ ਫ਼ਸਲ ਬਚਾਈ ਜਾ ਸਕੀ।
ਜਾਣਕਾਰੀ ਦਿੰਦੇ ਹੋਏ ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦਸਿਆ ਕਿ ਪਿੰਡ ਵੈਸਾਖੇ ਵਾਲਾ ਖੂਹ ਵਿਚ ਇਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦਸਿਆ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਖੜੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ।
ਹਾਲਾਂਕਿ, ਮੌਕੇ 'ਤੇ ਮੌਜੂਦ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਫ਼ਾਇਰ ਬ੍ਰਿਗੇਡ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਇਕ ਟਰੈਕਟਰ ਵੀ ਬਲਦੀ ਅੱਗ ਵਿਚ ਸੜ ਗਿਆ। ਕਿਸਾਨਾਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਨੇੜੇ ਖੜੀ ਸੈਂਕੜੇ ਏਕੜ ਕਣਕ ਦੀ ਫ਼ਸਲ ਨੂੰ ਬਚਾ ਲਿਆ ਗਿਆ ਪਰ ਇਸ ਹਾਦਸੇ ਦੌਰਾਨ ਕਿਸਾਨ ਦੀ ਚਾਰ ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ।