ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ
Published : Apr 21, 2025, 9:32 pm IST
Updated : Apr 21, 2025, 9:32 pm IST
SHARE ARTICLE
Punjab Police arrests 72 drug smugglers; 1.9 kg heroin, 1 quintal poppy recovered
Punjab Police arrests 72 drug smugglers; 1.9 kg heroin, 1 quintal poppy recovered

1.9 ਕਿਲੋ ਹੈਰੋਇਨ ਅਤੇ 1 ਕੁਇੰਟਲ ਭੁੱਕੀ ਬਰਾਮਦ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement