5-6 ਦਿਨਾਂ ਤੋਂ ਘਰੋਂ ਲਾਪਤਾ ਦੀ ਦਰੱਖਤ ਨਾਲ ਲਟਕੀ ਮਿਲੀ ਲਾਸ਼
Published : May 21, 2019, 6:01 pm IST
Updated : May 21, 2019, 6:01 pm IST
SHARE ARTICLE
Suicide Case
Suicide Case

ਸੁਸਾਈਡ ਨੋਟ ਮਿਲਣ ‘ਤੇ 6 ਲੋਕਾਂ ਵਿਰੁੱਧ ਮਾਮਲਾ ਦਰਜ...

ਚੰਡੀਗੜ੍ਹ : ਇੱਥੋਂ ਦੇ ਮਲੋਆ-ਤੋਗਾ ਮਾਰਗ ‘ਤੇ ਇਕ ਵਿਅਕਤੀ ਨੇ ਦਰੱਖਤ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਵਿਅਕਤੀ ਦੀ ਪਛਾਣ ਸੰਤੋਸ਼ ਕੁਮਾਰ (47) ਨਿਵਾਸੀ ਮਲੋਆ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਖਰੜ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਲਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਕੁਮਾਰ ਬਹਿਲੋਲਪੁਰ ਵਿਚ ਰੇਤ-ਬਜਰੀ ਦਾ ਕੰਮ ਕਰਦਾ ਸੀ ਅਤੇ 5-6 ਦਿਨਾਂ ਤੋਂ ਘਰੋਂ ਲਾਪਤਾ ਸੀ।

Student Commit SuicideSuicide Case

ਪਰਵਾਰ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੋਈ ਸੀ। ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਅਪਣੀ ਮੌਤ ਲਈ 6 ਲੋਕਾਂ ਦੇ ਨਾਂ ਲਿਖੇ ਹਨ, ਜਿਨ੍ਹਾਂ ਵਿਚ ਸੰਗਰ੍ਰਾਮ ਸਿੰਘ, ਮੋਦੀ, ਗੁਰਮੁੱਖ ਸਿੰਘ, ਬਿਕਰਮ ਸਿੰਘ ਅਤੇ 2 ਹੋਰਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਉਪਰੋਕਤ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਰਾਜੇਸ਼ ਹਸਤੀਰ ਨੇ ਦੱਸਿਆ ਕਿ 6 ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement