ਸਿੱਖਾਂ ਨੂੰ ਕਿਰਪਾਨ ਧਾਰਨ ਦਾ ਮਿਲਿਆ ਕਾਨੂੰਨੀ ਹੱਕ
Published : May 21, 2019, 5:36 pm IST
Updated : May 21, 2019, 5:36 pm IST
SHARE ARTICLE
Sikh rights to get kirpans
Sikh rights to get kirpans

ਮਹਾਰਾਣੀ ਐਲਿਜਾਬੈਥ ਦਾ ਖਾਸ ਧੰਨਵਾਦ ਕੀਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਦੀ ਗੱਲ ਤੇ ਖੁਸ਼ੀ ਜਾਹਰ ਕੀਤੀ ਹੈ। ਭਾਈ ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ ਪੂਰੇ ਵਿਸ਼ਵ ’ਚ ਵੱਸਦੇ ਹਨ ਅਤੇ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨੂੰ ਮਾਨਤਾ ਦੇ ਕੇ ਬਰਤਾਨੀਆ ਸਰਕਾਰ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ।

ਉਨ੍ਹਾਂ ਆਖਿਆ ਕਿ ਜਿਥੇ ਅੰਮ੍ਰਿਤਧਾਰੀ ਗੁਰਸਿੱਖਾਂ ਵੱਲੋਂ ਕਕਾਰਾਂ ਦਾ ਹਿੱਸਾ ਕਿਰਪਾਨ ਨੂੰ ਸਦਾ ਅੰਗ-ਸੰਗ ਰੱਖਿਆ ਜਾਂਦਾ ਹੈ, ਉਥੇ ਹੀ ਨਗਰ ਕੀਰਤਨ ਆਦਿ ਸਮਾਗਮਾਂ ਸਮੇਂ ਵੱਡੀ ਕਿਰਪਾਨ ਵੀ ਸਜਾਈ ਜਾਂਦੀ ਹੈ। ਇਸ ਦੇ ਨਾਲ ਹੀ ਗੱਤਕਾ ਪ੍ਰਦਰਸ਼ਨੀ ਵੀ ਵੱਡੀ ਕਿਰਪਾਨ ਤੋਂ ਬਗੈਰ ਸੰਭਵ ਨਹੀਂ ਹੈ। ਹੁਣ ਬਰਤਾਨੀਆ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਅਨੁਸਾਰ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਿਰਪਾਨ ਦੀ ਮਨਾਹੀ ਨਹੀਂ ਹੋਵੇਗੀ। ਉਨ੍ਹਾਂ ਆਖਿਆ ਕਿ ਇਹ ਬਰਤਾਨੀਆ ’ਚ ਰਹਿੰਦੇ ਸਿੱਖਾਂ ਲਈ ਬੇਹੱਦ ਖੁਸ਼ੀ ਦੀ ਖਬਰ ਹੈ।

Bhai Gobind Singh LongowalBhai Gobind Singh Longowal

ਇਹ ਕਾਨੂੰਨ ਪਾਸ ਕਰਵਾਉਣ ਲਈ ਭਾਈ ਲੌਂਗੋਵਾਲ ਨੇ ਸਥਾਨਕ ਸਿੱਖ ਸੰਗਤਾਂ ਤੇ ਸਿੱਖ ਆਗੂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਇਸ ਕਾਨੂੰਨ ਲਈ ਮਹਾਰਾਣੀ ਐਲਿਜਾਬੈਥ ਦੂਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਬਰਤਾਨੀਆ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹੋਰ ਦ੍ਰਿੜ੍ਹਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਵਧੇਗੀ ਅਤੇ ਸਿੱਖਾਂ ਨੂੰ ਵਿਦੇਸ਼ਾਂ ਵਿਚ ਆਪਣੇਪਨ ਦਾ ਅਹਿਸਾਸ ਹੋਵੇਗਾ।

Mharani  ElizabethMharani Elizabeth

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੁਨੀਆਂ ਭਰ ਦੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਬਰਤਾਨੀਆ ਸਰਕਾਰ ਦੇ ਇਸ ਫੈਸਲੇ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਸ਼ਵ ’ਚ ਵੱਸਦੇ ਸਿੱਖ ਹਮੇਸ਼ਾ ਭਾਈਚਾਰਕ ਸਾਂਝ ਦੇ ਮੁਦੱਈ ਰਹੇ ਹਨ ਅਤੇ ਗੁਰੂ ਬਖ਼ਸ਼ੇ ਸਿਧਾਂਤਾਂ ਅਤੇ ਪ੍ਰੰਪਰਾਵਾਂ ਅਨੁਸਾਰ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਹਰ ਮੁਲਕ ਦੀ ਸਰਕਾਰ ਬਰਤਾਨੀਆ ਦੀ ਤਰਜ਼ ’ਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਨੂੰ ਸੁਰੱਖਿਅਤ ਬਣਾਉਣ ਲਈ ਸੰਜੀਦਾ ਯਤਨ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement