ਸਿਮਰਜੀਤ ਬੈਂਸ ਨੇ ਕਾਂਗਰਸ ਸਰਕਾਰ ’ਤੇ ਜੰਮ ਕੇ ਲਾਏ ਨਿਸ਼ਾਨੇ
Published : May 21, 2019, 4:33 pm IST
Updated : May 21, 2019, 4:33 pm IST
SHARE ARTICLE
Simarjeert Singh Bains
Simarjeert Singh Bains

ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲ ਕੇ ਫਰੈਂਡਲੀ ਮੈਚ ਖੇਡ ਰਹੀਆਂ ਹਨ: ਸਿਮਰਜੀਤ ਬੈਂਸ

ਲੁਧਿਆਣਾ: ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਨੇ ਅੱਜ ਜੰਮ ਕੇ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲ ਕੇ ਫਰੈਂਡਲੀ ਮੈਚ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਖੁਦ ਬਾਦਲ ਨੂੰ ਬਚਾ ਰਹੇ ਹਨ। ਨਾਲ ਹੀ ਉਨ੍ਹਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ’ਤੇ ਵੀ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਹ ਕਾਂਗਰਸ ਦੇ ਏਜੰਟ ਵਜੋਂ ਕੰਮ ਕਰ ਰਿਹਾ ਹੈ।

PhotoPhoto

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਵਿਚ ਕੋਈ ਵੀ ਉਨ੍ਹਾਂ ਨੂੰ ਸ਼ੱਕ ਨਹੀਂ ਹੈ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲ ਕੇ ਹੀ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੋ ਗੁੰਡਾ ਰਾਜ ਅਕਾਲੀ ਦਲ ਦੇ ਸਮੇਂ ਚੱਲ ਰਿਹਾ ਸੀ ਉਹ ਹੁਣ ਕਾਂਗਰਸ ਦੇ ਇਕ ਸਮੇਂ ਵੀ ਵੱਧ ਫੁੱਲ ਰਿਹਾ ਹੈ।  ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਬਾਦਲਾਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜਦਕਿ ਨਵਜੋਤ ਸਿੰਘ ਸਿੱਧੂ ਇਕ ਇਮਾਨਦਾਰ ਆਗੂ ਹਨ। ਬੈਂਸ ਨੇ ਨਾਲ ਹੀ ਕਿਹਾ ਕਿ ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਨੇ ਕਾਂਗਰਸ ਦੀ ਸਿੱਧੇ ਤੌਰ ’ਤੇ ਮਦਦ ਕੀਤੀ ਹੈ ਇਸ ਕਰਕੇ ਚੋਣ ਕਮਿਸ਼ਨ ਨੂੰ ਡਿਪਟੀ ਕਮਿਸ਼ਨਰ ’ਤੇ ਸਖਤ ਐਕਸ਼ਨ ਲੈਣਾ ਚਾਹੀਦਾ ਹੈ ਕਿਉਂਕਿ ਉਹ ਸ਼ਰੇਆਮ ਕਾਂਗਰਸ ਨੂੰ ਸਪੋਰਟ ਕਰ ਰਿਹਾ ਸੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement