
ਪਿੰਡ ਦੇ ਸਥਾਨਕ ਲੋਕ ਇਸ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਰਹੇ ਹਨ
ਖਡੂਰ ਸਾਹਿਬ : ਬੀਤੀ ਰਾਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵਲੀਪੁਰ ‘ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਰ. ਐਮ. ਪੀ. ਡਾਕਟਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਡਾਕਟਰ ਦੀਆਂ ਦੋਨੇ ਲੱਤਾਂ ‘ਤੇ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਤਰਨਤਾਰਨ ਦੇ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਅਜੇ ਤੱਕ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਉਥੇ ਹੀ ਪਿੰਡ ਦੇ ਸਥਾਨਕ ਲੋਕ ਇਸ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਰਹੇ ਹਨ। ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਸਦੀ ਲਹਿਰ ਦੌੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।