1 ਜੂਨ ਤੋਂ ਗਾਇਨੀਕੋਲੋਜੀਕਲ ਸੇਵਾਵਾਂ ਲਈ ਹੋਵੇਗੀ ਈ-ਸੰਜੀਵਨੀ ਓਪੀਡੀ ਦੀ ਸ਼ੁਰੂਆਤ : ਸਿਹਤ ਮੰਤਰੀ
Published : May 21, 2020, 6:57 am IST
Updated : May 21, 2020, 6:57 am IST
SHARE ARTICLE
File Photo
File Photo

600 ਡਾਕਟਰਾਂ ਤੇ ਸਟਾਫ਼ ਨਰਸਾਂ ਨੂੰ ਦਿਤੀ ਆਨਲਾਈਨ ਸਿਖਲਾਈ

ਚੰਡੀਗੜ੍ਹ, 20 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ 19 ਦੇ ਮੱਦੇਨਜ਼ਰ ਹਸਪਤਾਲਾਂ ਵਿਚ ਭੀੜ ਹੋਣ ਤੋਂ ਰੋਕਣ ਲਈ, ਟੈਲੀਮੇਡਸੀਨ ਰਾਜ ਭਰ ਦੇ ਮਰੀਜ਼ਾਂ ਲਈ ਇਕ ਵਰਦਾਨ ਸਾਬਤ ਹੋਵੇਗਾ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਅਤੇ ਪੁਰਾਣੀਆਂ ਬੀਮਾਰੀਆਂ ਸਬੰਧੀ ਸੁਝਾਵਾਂ ਦੀ ਜ਼ਰੂਰਤ ਹੁੰਦੀ ਹੈ। ਆਮ ਦਵਾਈਆਂ ਲਈ ਟੈਲੀਮੇਡੀਸੀਨ ਤੋਂ ਇਲਾਵਾ ਹੁਣ ਸਿਹਤ ਵਿਭਾਗ ਜੱਚਾ ਬੱਚਾ ਸਿਹਤ ਸੰਭਾਲ ਸੇਵਾਵਾਂ(ਐਮਸੀਐਚ) ਨੂੰ ਯਕੀਨੀ ਬਣਾਉਣ ਲਈ 1 ਜੂਨ ਤੋਂ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਪੰਜਾਬ ਵਲੋਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਜਨਰਲ ਮੈਡੀਸਨ ਲਈ ਈ ਸੰਜੀਵਨੀ ਓਪੀਡੀ ਸੇਵਾਵਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਂਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਤਕ ਹਸਪਤਾਲ ਤੋਂ ਲਾਗ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਲਈ  ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

File photoFile photo

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸਾਰੇ ਡਾਕਟਰਾਂ, ਸਟਾਫ ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਸੰਪਰਕ ਕਰਕੇ ਪੂਰੇ ਪੰਜਾਬ ਰਾਜ ਵਿੱਚ ਸਿਹਤ ਸੰਭਾਲ ਬਾਰੇ ਵੱਖ ਵੱਖ ਪ੍ਰੋਗਰਾਮਾਂ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਸਿਖਲਾਈ ਵਿੱਚ ਸੂਬੇ ਭਰ ਵਿੱਚ ਲੇਬਰ ਰੂਮ ਵਿੱਚ ਕੰਮ ਕਰ ਰਹੇ ਲਗਭਗ 600 ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਸਪੈਸ਼ਲ ਨਿਊਬੌਰਨ ਕੇਅਰ ਯੁਨਿਟ(ਐਸ ਐਨ ਸੀ ਯੂ) ਨੇ ਭਾਗ ਲਿਆ। ਐਮਸੀਐਚ ਸੇਵਾਵਾਂ ਲਈ ਲਗਭਗ 85 ਗਾਇਨੀਕੋਲੋਜਿਸਟਾਂ ਅਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਧਿਕਾਰੀਆਂ ਨੂੰ ਈ ਸੰਜੀਵਨੀ ਓਪੀਡੀ ਸੇਵਾਵਾਂ ਦੇਣ ਸਬੰਧੀ ਸਿਖਲਾਈ ਦਿੱਤੀ ਗਈ।  

 ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਗਰਭਵਤੀ ਔਰਤਾਂ ਲਈ ਬਹੁਤ ਮਦਦਗਾਰ ਹੋਣਗੀਆਂ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਦਵਾਈ, ਖੁਰਾਕ ਅਤੇ ਆਮ ਦੇਖਭਾਲ ਦੀ ਸਲਾਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਗਾਇਨੀਕੋਲੋਜੀ ਓਪੀਡੀ ਦਾ ਸਮਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8.00 ਵਜੇ ਤੋਂ ਸਵੇਰੇ 9.30 ਵਜੇ ਤੱਕ ਹੋਵੇਗਾ। ਮੰਤਰੀ ਨੇ ਇਹ ਵੀ ਦੱਸਿਆ ਕਿ ਘਰ ਰਹਿਣਾ ਅਤੇ ਹਸਪਤਾਲ ਵਿਚ ਬੇਲੋੜਾ ਆਉਣ ਤੋਂ ਪਰਹੇਜ਼ ਕਰਨਾ ਸੁਰੱਖਿਅਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement