ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼
Published : May 21, 2020, 7:42 pm IST
Updated : May 21, 2020, 7:42 pm IST
SHARE ARTICLE
File Photo
File Photo

ਡਾ.ਪ੍ਰਭਦੀਪ ਕੌਰ ਜੌਹਲ ਵੱਲੋਂ ਆਮ ਲੋਕਾਂ ਨੂੰ ਅਜਿਹੀਆਂ ਬੁਰਾਈਆਂ ਖਿਲਾਫ਼ ਅੱਗੇ ਆਉਣ ਦੀ ਅਪੀਲ

ਚੰਡੀਗੜ੍ਹ - ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਵਿੱਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ• ਪਾਉਣ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੰਨਿਆ ਭਰੂਣ ਹੱਤਿਆ ਦੇ ਗੈਰ ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਦਾ ਪੂਰੀ ਤਰ•ਾਂ ਖ਼ਾਤਮਾ ਕੀਤਾ ਜਾ ਸਕੇ। ਹਾਲ ਹੀ ਵਿੱਚ ਅਜਿਹੀ ਹੀ ਇੱਕ ਮੁਹਿੰਮ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਤਹਿਤ ਲੁਧਿਆਣਾ ਵਿੱਚ ਇੱਕ ਅਣਅਧਿਕਾਰਤ ਸਕੈਨ ਸੈਂਟਰ ਦਾ ਪਰਦਾਫਾਸ਼ ਕਰਦਿਆਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ।

File photoFile photo

ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਹਨਾਂ ਨੂੰ ਲੁਧਿਆਣਾ ਵਿੱਚ ਲਿੰਗ ਨਿਰਧਾਰਣ ਰੈਕੇਟ ਚਲਾਉਣ ਦੀ ਇੱਕ ਗੁਪਤ ਸੂਚਨਾ ਗੁਰਦਾਸਪੁਰ ਜ਼ਿਲ੍ਹੇ ਤੋਂ ਮਿਲੀ ਜਿਸ 'ਤੇ ਕਾਰਵਾਈ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਕਿਸਨ ਚੰਦ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਤਹਿਤ ਇਕ ਫ਼ਰਜੀ ਮਰੀਜ਼ ਤਿਆਰ ਕੀਤਾ ਗਿਆ ਅਤੇ ਉਸ ਨੂੰ ਸਕੈਨ ਸੈਂਟਰ 'ਤੇ ਭੇਜਿਆ ਗਿਆ ਜਿਥੇ ਉਸਨੂੰ ਭਰੂਣ ਦਾ ਲਿੰਗ ਜਾਂਚਣ ਲਈ 15,000 ਰੁਪਏ ਦੀ ਅਦਾਇਗੀ ਕਰਨ ਲਈ ਕਿਹਾ ਗਿਆ।

File photoFile photo

ਉਹਨਾਂ ਨੇ ਸਿਹਤ ਵਿਭਾਗ ਵੱਲੋਂ ਨੋਟ ਕੀਤੇ ਨੰਬਰਾਂ ਵਾਲੇ ਪੰਦਰਾਂ ਹਜ਼ਾਰ ਰੁਪਏ ਦੇ ਕਰੰਸੀ ਨੋਟ ਵੀ ਮਰੀਜ਼ ਨੂੰ ਦਿੱਤੇ। ਏਜੰਟ ਦੁਆਰਾ ਹਦਾਇਤ ਕੀਤੇ ਜਾਣਕਾਰੀ ਅਨੁਸਾਰ ਇੱਕ ਮਹਿਲਾ ਲੁਧਿਆਣਾ ਦੇ ਬਾਈਪਾਸ ਤੋਂ ਮਰੀਜ਼ ਨੂੰ ਆਪਣੀ ਕਾਰ 'ਚ ਲੁਧਿਆਣਾ ਦੇ ਜਮਾਲਪੁਰ ਖੇਤਰ ਦੇ ਸਾਂਈ ਕਲੀਨਿਕ ਲੈ ਗਈ। ਜਿਵੇਂ ਹੀ ਡਾਕਟਰ ਨੇ ਲਿੰਗ ਜਾਂਚਣ ਲਈ ਅਲਟਰਾਸੋਨੋਗ੍ਰਾਫ਼ੀ ਸ਼ੁਰੂ ਕੀਤੀ, ਟੀਮ ਨੇ ਹਸਪਤਾਲ ਵਿਖੇ ਛਾਪਾ ਮਾਰਿਆ ਅਤੇ ਕਲੀਨਿਕ ਦੇ ਮਾਲਕ ਡਾਕਟਰ ਰਾਕੇਸ਼ ਕੁਮਾਰ ਨੂੰ ਦਿੱਤੇ ਗਏ ਕਰੰਸੀ ਨੋਟ ਵੀ ਬਰਾਮਦ ਕਰ ਲਏ, ਜੋ ਵਿਭਾਗ ਦੁਆਰਾ ਦਿੱਤੇ ਗਏ ਨੋਟਾਂ ਦੇ ਨੰਬਰਾਂ ਨਾਲ ਮੇਲ ਖਾਂਦੇ ਸਨ।

File photoFile photo

ਦੋਸ਼ੀ ਡਾਕਟਰ ਨੂੰ ਇਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਨਾਲ ਰੰਗੇ ਹੱਥੀਂ ਫੜਿਆ ਗਿਆ ਅਤੇ ਉਹ ਅਲਟਰਾਸਾਉਂਡ ਸਕੈਨ ਸੈਂਟਰ ਦੇ ਰਜਿਸਟ੍ਰੇਸ਼ਨ ਸੰਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ ਅਤੇ ਇਸ ਤੋਂ ਇਲਾਵਾ ਉਹ ਪੀ ਐਨ ਡੀ ਟੀ ਐਕਟ ਅਧੀਨ ਹੋਰ ਜ਼ਰੂਰੀ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਗਿਆ। ਇਹ ਵੀ ਸਾਹਮਣੇ ਆਇਆ ਹੈ ਕਿ ਮਰੀਜ਼ ਤੋਂ ਕੋਈ ਆਈ.ਡੀ. ਨੰਬਰ ਨਹੀਂ ਲਿਆ ਗਿਆ ਸੀ ਅਤੇ ਨਾ ਹੀ ਉਸ ਵੱਲੋਂ ਕੋਈ ਸਹਿਮਤੀ ਦਰਜ ਕੀਤੀ ਗਈ ਸੀ।

File photoFile photo

ਮੌਕੇ 'ਤੇ ਪਹੁੰਚੀ ਟੀਮ ਨੇ ਪੋਰਟੇਬਲ ਅਲਟਰਾਸਾਉਂਡ ਮਸ਼ੀਨ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਨਾਲ ਹੀ ਜਮਾਲਪੁਰ ਪੁਲਿਸ ਨੇ ਸਿਵਲ ਸਰਜਨ ਲੁਧਿਆਣਾ ਦੀ ਹਾਜ਼ਰੀ ਵਿਚ ਦੋਸ਼ੀ ਡਾਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵਿਰੁੱਧ ਪੀਸੀ ਐਂਡ ਪੀਐਨਡੀਟੀ ਐਕਟ, ਆਈਪੀਸੀ ਅਤੇ ਸੀਆਰਪੀਸੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਡਾ. ਪ੍ਰਭਦੀਪ ਕੌਰ ਜੌਹਲ ਨੇ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਅਜਿਹੀਆਂ ਬੁਰਾਈਆਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement