ਕੋਵਿਡ-19 : ਮੋਬਾਈਲ ਫ਼ੋਨਾਂ ਦੀ ਸਫ਼ਾਈ ਸਬੰਧੀ ਐਡਵਾਇਜ਼ਰੀ ਜਾਰੀ
Published : May 21, 2020, 8:35 am IST
Updated : May 21, 2020, 8:35 am IST
SHARE ARTICLE
File Photo
File Photo

ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ

ਚੰਡੀਗੜ੍ਹ, 20 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫ਼ੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਇਕ ਸਿਸਟਮਿਕ ਬੀਮਾਰੀ ਹੈ, ਜੋ ਜ਼ਿਆਦਾਤਰ ਮੌਕਿਆਂ 'ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਹਾਲਾਂਕਿ ਇਹ ਵਾਇਰਸ ਵੱਖ-ਵੱਖ ਚੀਜ਼ਾਂ ਦੀ ਸਤਹਿ ਉਪਰ ਵੱਖ-ਵੱਖ ਸਮੇਂ ਤਕ ਜੀਵਿਤ ਰਹਿੰਦਾ ਹੈ, ਪਰ ਕੈਮੀਕਲ ਡਿਸਇਨਫੈਕਟੈਂਟ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ। ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ।

File photoFile photo

ਬੁਲਾਰੇ ਨੇ ਕਿਹਾ ਮੋਬਾਈਲ ਫ਼ੋਨ ਦੇ ਨਾਲ-ਨਾਲ ਰਿਸੈਪਸ਼ਨ ਕਾਊਂਟਰ, ਮੇਜ਼ ਦੀ ਉਪਰਲੀ ਸਤਹਿ, ਦਰਵਾਜ਼ੇ ਦੇ ਹੈਂਡਲ, ਟਾਇਲਟ, ਕੀ-ਬੋਰਡ, ਮਾਊਸ, ਟੈਬਲੈਟਸ ਅਤੇ ਮੇਜ਼ ਸਭ ਤੋਂ ਵੱਧ ਛੂਹੀਆਂ ਜਾਣ ਵਾਲੀਆਂ ਵਸਤਾਂ ਹਨ। ਉਨ੍ਹਾਂ ਦਸਿਆ ਕਿ ਸਰਕਾਰ ਵਲੋਂ ਇਸ ਮਹਾਂਮਾਰੀ ਦੇ ਸੰਕ੍ਰਮਣ ਨੂੰ ਰੋਕਣ ਲਈ ਕੰਮ ਵਾਲੇ ਸਥਾਨਾਂ/ਦਫ਼ਤਰਾਂ ਦੀ ਸਫ਼ਾਈ ਅਤੇ ਚਿਹਰਾ/ਮੂੰਹ ਨਾ ਛੂਹਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।  ਮੋਬਾਈਲ ਫੋਨ ਅਤੇ ਆਪਣੇ ਚਿਹਰੇ/ਮੂੰਹ ਵਿਚਕਾਰ ਸਿੱਧਾ ਸੰਪਰਕ ਹੋਣ ਤੋਂ ਰੋਕਣ ਲਈ ਹੈੱਡਫੋਨ/ਹੈੱਡਸੈੱਟ (ਤਾਰ ਵਾਲੇ/ਬਿਨਾਂ ਤਾਰ ਵਾਲੇ) ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਸੰਭਵ ਹੋਵੇ ਤਾਂ ਮੋਬਾਈਨ ਫੋਨ ਦੀ ਸਪੀਕਰ ਫੋਨ 'ਤੇ ਵਰਤੋਂ ਕਰੋ। ਜੇਕਰ ਹੈੱਡਫੋਨ/ਹੈੱਡਸੈੱਟ ਉਪਲੱਬਧ ਨਹੀਂ ਹਨ ਤਾਂ ਸਪੀਕਰ ਫੋਨ ਦੀ ਵਰਤੋਂ ਉਨ੍ਹਾਂ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਅਪਣਾ ਮੋਬਾਈਲ ਫੋਨ/ਹੈੱਡਫੋਨ/ਹੈੱਡਸੈੱਟ ਕਿਸੇ ਹੋਰ ਨਾਲ ਸਾਂਝਾ ਨਾ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement