
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਨੇ ਅੱਜ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆਂ ਪੁਲਿਸ ਦੇ ਵੱਖ-ਵੱਖ
ਪਟਿਆਲਾ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਨੇ ਅੱਜ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆਂ ਪੁਲਿਸ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕਸ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਤ ਕੀਤਾ। ਇਥੇ ਪੁਲਿਸ ਲਾਈਨ ਵਿਖੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਦੇ ਸੰਕਟ ਦੌਰਾਨ ਅਨੁਸ਼ਾਸਨ 'ਚ ਰਹਿ ਕੇ ਲਾਮਿਸਾਲ ਕਾਰਜ ਕਰਨ ਕਰ ਕੇ ਪੁਲਿਸ ਦਾ ਇਕ ਨਵਾਂ ਚਿਹਰਾ ਸਾਹਮਣੇ ਆਇਆ ਹੈ।
DGP Dinkar Gupta
ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਪੁਲਿਸ ਦੀ, ਪੰਜਾਬ ਹੀ ਨਹੀਂ ਬਲਕਿ ਦੇਸ਼ ਅਤੇ ਵਿਦੇਸ਼ਾਂ 'ਚ ਵੀ ਸ਼ਲਾਘਾ ਹੋਈ, ਜਿਸ ਲਈ ਉਨ੍ਹਾਂ ਨੂੰ ਫ਼ਖ਼ਰ ਹੈ। ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਨੇ ਡੀ.ਜੀ.ਪੀ. ਸ੍ਰੀ ਗੁਪਤਾ ਦਾ ਸਵਾਗਤ ਕੀਤਾ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਸ੍ਰੀ ਗੁਪਤਾ ਦਾ ਪਟਿਆਲਾ ਪੁਲਿਸ ਦੀ ਹੌਂਸਲਾ ਅਫ਼ਜ਼ਾਈ ਲਈ ਧਨਵਾਦ ਕੀਤਾ।
punjab police
ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪੁਲਿਸ ਲਾਈਨ ਵਿਖੇ ਹਸਪਤਾਲ ਦਾ ਦੌਰਾ ਕਰਦਿਆਂ ਇਥੇ ਸਥਾਪਤ ਡੈਂਟਲ ਚੇਅਰ, ਆਈ ਟੈਸਟਿੰਗ, ਕ੍ਰਿਟੀਕਲ ਕੇਅਰ ਮੋਨੀਟਰ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਪਟਿਆਲਾ ਮਾਡਲ ਨੂੰ ਸਾਰੇ ਪੰਜਾਬ 'ਚ ਲਾਗੂ ਕਰਨ ਦੀ ਗੱਲ ਆਖੀ। ਇਸ ਤੋਂ ਬਾਅਦ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪਟਿਆਲਾ ਪੁਲਿਸ ਦੇ 4 ਐਸ.ਪੀਜ, 2 ਡੀ.ਐਸ.ਪੀਜ, ਪੁਲਿਸ ਲਾਈਨ ਦੇ ਡਾਕਟਰ ਸਮੇਤ 3 ਇੰਸਪੈਕਟਰ, 10 ਸਬ ਇੰਸਪੈਕਟਰ, 6 ਏ.ਐਸ.ਆਈ., 5 ਹੌਲਦਾਰ, 6 ਸਿਪਾਹੀ ਅਤੇ ਮਾਰਕੀਟ ਕਮੇਟੀ ਮੁਲਾਜਮ ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਤੇ ਪ੍ਰਮਾਣ ਪੱਤਰਾਂ ਨਾਲ ਸਨਮਾਤ ਕੀਤਾ। ਇਨ੍ਹਾਂ 'ਚ ਐਸ.ਪੀ. ਸਿਟੀ ਵਰੁਣ ਸ਼ਰਮਾ,
Punjab Police
ਐਸ.ਪੀ. ਸਥਾਨਕ ਨਵਨੀਤ ਸਿੰਘ ਬੈਂਸ, ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ, ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ, ਪੁਲਿਸ ਲਾਇਨ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਸਜੀਲਾ ਖਾਨ, ਇੰਸਪੈਕਟਰ ਐਸ.ਐਚ.ਓ. ਕੋਤਵਾਲੀ ਸੁਖਦੇਵ ਸਿੰਘ, ਐਸ.ਐਚ.ਓ. ਸਦਰ ਪਟਿਆਲਾ ਇੰਸਪੈਕਟਰ ਬਿੱਕਰ ਸਿੰਘ, ਇੰਚਾਰਜ ਸਕਿਉਰਟੀ ਡੀਪੀਓ ਇੰਸਪੈਕਟਰ ਕਰਨੈਲ ਸਿੰਘ ਸ਼ਾਮਲ ਸਨ।
ਇਸ ਤੋਂ ਇਲਾਵਾ ਐਸ.ਐਚ.ਓ ਤ੍ਰਿਪੜੀ ਐਸ.ਆਈ. ਹਰਜਿੰਦਰ ਸਿੰਘ, ਰੀਡਰ ਐਸ.ਐਸ.ਪੀ. ਐਸ.ਆਈ. ਸੁਖਵਿੰਦਰ ਸਿੰਘ, ਰੀਡਰ ਆਈਜੀ ਐਸ.ਆਈ. ਪ੍ਰਿਤਪਾਲ ਸਿੰਘ,
Punjab Police
ਇੰਚਾਰਜ ਡੀਸੀਆਰਬੀ ਐਸ.ਆਈ. ਸਾਹਿਬ ਸਿੰਘ, ਇੰਚਾਰਜ ਸੀਆਰਪੀਸੀ ਐਸ.ਆਈ. ਸੁਖਵਿੰਦਰ ਕੌਰ, ਇੰਚਾਰਜ ਸਾਇਬਰ ਸੈਲ ਐਸ.ਆਈ. ਤਰਨਦੀਪ ਕੌਰ, ਇੰਚਾਰਚ ਚੌਂਕੀ ਅਫ਼ਸਰ ਕਲੋਨੀ ਐਸ.ਆਈ. ਪ੍ਰਿਯਾਂਸ਼ੂ ਸਿੰਘ, ਓ.ਐਸ.ਆਈ. ਐਸ.ਆਈ. ਸੁਖਦੇਵ ਸਿੰਘ, ਇੰਚਾਰਜ ਸੀਸੀਟੀਐਨ ਐਸ ਐਸ.ਆਈ. ਪ੍ਰਿਤਪਾਲ ਸਿੰਘ, ਲਾਇਨ ਅਫ਼ਸਰ ਐਸ.ਆਈ. ਕੁਲਵਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਦੇ ਮੁਲਾਜਮ ਯਾਦਵਿੰਦਰ ਸਿੰਘ ਸਮੇਤ ਹੋਰ ਮੁਲਾਜਮ ਵੀ ਸ਼ਾਮਲ ਸਨ।