ਲੁਟੇਰਿਆਂ ਦੁਆਰਾ ਸਬਜ਼ੀ– ਵਿਕਰੇਤਾ ਦਾ ਕਤਲ
Published : May 21, 2020, 8:28 am IST
Updated : May 21, 2020, 8:28 am IST
SHARE ARTICLE
File Photo
File Photo

ਅੱਜ ਬੁਧਵਾਰ ਤੜਕੇ ਰਾਮੂ ਨਾਂਅ ਦੇ ਇਕ ਵਿਅਕਤੀ ਦਾ ਕਤਲ ਹੋ ਗਿਆ ਹੈ।

ਲੁਧਿਆਣਾ, 20 ਮਈ (ਪਪ): ਅੱਜ ਬੁਧਵਾਰ ਤੜਕੇ ਰਾਮੂ ਨਾਂਅ ਦੇ ਇਕ ਵਿਅਕਤੀ ਦਾ ਕਤਲ ਹੋ ਗਿਆ ਹੈ। ਇਹ ਵਾਰਦਾਤ ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿਚ ਮੱਲ੍ਹੀ ਪੈਲੇਸ ਕੋਲ ਵਾਪਰੀ। 22 ਸਾਲਾ ਰਾਮੂ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਪੁਲਿਸ ਅਨੁਸਾਰ ਇਸ ਪਿੱਛੇ ਲੁਟੇਰਿਆਂ ਦਾ ਹੱਥ ਹੈ। ਦਰਅਸਲ, ਅੱਜ ਸਵੇਰੇ 5:30 ਵਜੇ ਜਦੋਂ 22 ਸਾਲਾ ਰਾਮੂ ਸਬਜ਼ੀਆਂ ਖ਼ਰੀਦਣ ਲਈ ਸਬਜ਼ੀ ਮੰਡੀ ਜਾ ਰਿਹਾ ਸੀ, ਤਦ ਲੁਟੇਰਿਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ।ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਰਾਮੂ ਨੂੰ ਅਪਣੀ ਜੇਬ ਖ਼ਾਲੀ ਕਰਨ ਲਈ ਕਿਹਾ

, ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ, ਤਾਂ ਲੁਟੇਰਿਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਰਾਮੂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਲੁਟੇਰੇ ਉਸ ਦੀ ਜੇਬ ਵਿਚੋਂ ਸਾਰੀ ਨਕਦੀ ਲੈ ਕੇ ਫ਼ਰਾਰ ਹੋ ਗਏ। ਬਾਅਦ ਵਿਚ ਕੁਝ ਰਾਹਗੀਰਾਂ ਨੇ ਪੁਲਿਸ ਨੂੰ ਸੜਕ ਕੰਢੇ ਪਈ ਲਾਸ਼ ਬਾਰੇ ਸੂਚਿਤ ਕੀਤਾ।ਪੁਲਿਸ ਨੇ ਮੌਕੇ ਉਤੇ ਪੁੱਜ ਕੇ ਤੁਰਤ ਤਫ਼ਤੀਸ਼ ਆਰੰਭ ਕਰ ਦਿਤੀ। ਮ੍ਰਿਤਕ ਦੇਹ ਨੂੰ ਪੋਸਟ–ਮਾਰਟਮ ਲਈ ਸਿਵਲ ਹਸਪਤਾਲ ਲਿਜਾਂਦਾ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement