
ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ
ਚੰਡੀਗੜ : ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਫ਼ੇਸਬੁੱਕ ਉਤੇ ਸਿੱਧੀ ਗੱਲਬਾਤ ਕੀਤੀ ਜਿੱਥੇ ਉਨ੍ਹਾਂ ਨੂੰ ਇਸ ਦਾ ਭਰਵਾਂ ਹੁੰਗਾਰਾ ਮਿਲਿਆ ਉੱਥੇ ਬਹੁਤ ਸਾਰੇ ਪ੍ਰਸ਼ਨ ਸਾਹਮਣੇ ਆਏ। ਗੱਲਬਾਤ ਦੌਰਾਨ ਸ੍ਰੀ ਸਿੰਗਲਾ ਨੇ ਲੋਕਾਂ ਦੁਆਰਾ ਕੀਤੀਆਂ ਸਾਰੀਆਂ ਟਿੱਪਣੀਆਂ, ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦੇਣ ਦੀ ਕੋਸ਼ਿਸ਼ ਕੀਤੀ।
File Photo
ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ -19 ਮਹਾਂਮਾਰੀ ਫੈਲਣ ਕਾਰਨ ਵਿਦਿਆਰਥੀਆਂ ਦੇ ਹੋਏ ਨੁਕਸਾਨ ਨਾਲ ਸਿੱਝਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਬਾਰੇ ਵੀ ਜਾਣੂ ਕਰਵਾਇਆ। ਸਿਖਿਆ ਮੰਤਰੀ ਨੇ ਕਿਹਾ ਕਿ ਆਨਲਾਈਨ ਕਲਾਸਾਂ ਦੀ ਪ੍ਰਕਿਰਤੀ ਦਾ ਨਿਰੀਖਣ ਕਰ ਕੇ ਅਤੇ ਜਲਦੀ ਹੀ ਇਨ੍ਹਾਂ ਜਮਾਤਾਂ ਦੇ ਮਾਪਦੰਡਾਂ ਨੂੰ ਕਾਇਮ ਰੱਖਣ ਲਈ ਇਸ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਜਾਏਗੀ।
DD Punjabi
ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿਰਫ ਉਸ ਤਾਰੀਖ ਤੋਂ ਹੀ ਟਿਊਸ਼ਨ ਫੀਸ ਲੈ ਸਕਦੇ ਹਨ ਜਦੋਂ ਤੋਂ ਉਨ੍ਹਾਂ ਨੇ ਕਲਾਸਾਂ ਦੀ ਸ਼ੁਰੂਆਤ ਕੀਤੀ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਟਰਨੈੱਟ ਨਾਲ ਸਬੰਧਤ ਸਮੱਸਿਆਵਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਤੀਜੀ ਤੋਂ ਨੌਵੀਂ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੀ ਵੀ, ਡੀ ਡੀ ਪੰਜਾਬੀ ਉੱਤੇ ਪਾਠਕ੍ਰਮ ਦਾ ਪ੍ਰਸਾਰਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
Vijay Inder Singla
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਸਕੂਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਜਿਹੜੇ ਵਾਰ ਵਾਰ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨਗੇ। ਉਨ੍ਹਾਂ ਕਿਹਾ ਕਿ ਡੀ.ਈ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਦੇ ਬਾਰੇ ਲੋਕਾਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਉਹ ਆਪਣੇ ਆਪਣੇ ਖੇਤਰਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਅਤੇ ਆਪਣੇ ਵੇਰਵੇ ਨੋਡਲ ਅਫਸਰਾਂ ਨਾਲ ਸਾਂਝੇ ਕਰਨ।
Students
ਇਸ ਦੌਰਾਨ ਉਨ੍ਹਾਂ ਨੇ ਆਪਣੀ ਈ ਮੇਲ vijayindersingla0gmail.com ਵੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਸਕੂਲ ਸਿੱਖਿਆ ਨਾਲ ਸਬੰਧਿਤ ਉਹ ਸ਼ਿਕਾਇਤਾਂ ਇਸ 'ਤੇ ਭੇਜਣ ਲਈ ਕਿਹਾ ਜੋ ਨੋਡਲ ਅਫਸਰਾਂ ਵੱਲੋਂ ਨਾ ਹੱਲ ਕੀਤੀਆਂ ਜਾਣ। ਉਨ੍ਹਾਂ ਭਰੋਸਾ ਦਵਾਇਆ ਕਿ ਮਾਪਿਆਂ ਵੱਲੋਂ ਪ੍ਰਾਪਤ ਹਰ ਸ਼ਿਕਾਇਤ ਨੂੰ ਹੱਲ ਕੀਤਾ ਜਾਵੇਗਾ।