
ਲੋਕ ਇਨਸਾਫ਼ ਪਾਰਟੀ ਨੂੰ ਝਟਕਾ
ਲੁਧਿਆਣਾ, 21 ਮਈ (ਅਮਰਜੀਤ ਸਿੰਘ ਕਲਸੀ): ਵਿਧਾਨ ਸਭਾ ਹਲਕਾ ਦਖਣੀ ਵਿਚ ਲੋਕ ਇਨਸਾਫ਼ ਪਾਰਟੀ ਨੂੰ ਉਸ ਵੇਲੇ ਜੋਰਦਾਰ ਝਟਕਾ ਲੱਗਾ ਜਦੋਂ ਨਗਰ ਨਿਗਮ ਦੀ ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਉਨ੍ਹਾਂ ਦੇ ਪਤੀ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਦੇ ਵਾਰਡ ਨੰ: 32 ਤੋਂ ਪ੍ਰਧਾਨ ਜਗਤਾਰ ਸਿੰਘ ਅਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਬੈਂਸ ਭਰਾਵਾਂ ਨੂੰ ਸਤਿ ਸ਼੍ਰੀ ਅਕਾਲ ਕਹਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।1
ਇਸ ਮੌਕੇ ਸਤਿਗੁਰੂ ਨਗਰ ਵਿਖੇ ਸੱਦੀ ਗਈ ਇਕ ਮੀਟਿੰਗ ਵਿਚ ਲੋਕ ਇਨਸਾਫ਼ ਪਾਰਟੀ ਛੱਡਣ ਵਾਲੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਨ ਸਭਾ ਹਲਕਾ ਦਖਣੀ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਅਪਣੇ ਹਲਕੇ ਵਲ ਬਿਲਕੁਲ ਧਿਆਨ ਨਹੀਂ ਦਿਤਾ ਜਿਸ ਕਾਰਨ ਇਸ ਹਲਕੇ ਦੇ ਵੱਡੀ ਗਿਣਤੀ ਵਿਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਸ ਮੌਕੇ ਡਿਪਟੀ ਮੇਅਰ ਦੇ ਓਐਸਡੀ ਪ੍ਰਿਤਪਾਲ ਸਿੰਘ ਦੁਆਬੀਆ, ਕਾਂਗਰਸ ਦੇ ਵਾਰਡ ਪ੍ਰਧਾਨ ਹਰਜਿੰਦਰ ਸਿੰਘ ਕਿੰਗ, ਤੇਜਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਕਾਂਗਰਸ, ਜਗਤ ਸਿੰਘ ਜਨਰਲ ਸਕੱਤਰ, ਸੁਖਵਿੰਦਰ ਸਿੰਘ ਭੇਵੇ ਵਾਲੇ, ਇੰਦਰਜੀਤ ਕੌਰ, ਨਿਰਮਲਜੀਤ ਕੌਰ, ਚਰਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।