ਏਮਜ ਬਠਿੰਡਾ ਦੇ ਨਰਸਿੰਗ ਸਟਾਫ਼ ਖਿਲਾਫ਼ ਨੀਵੇਂ ਦਰਜੇ ਦੀ ਬਿਆਨਬਾਜੀ ਲਈ ਮੁਆਫ਼ੀ ਮੰਗਣ ਓ.ਪੀ ਸੋਨੀ: ਆਪ
Published : May 21, 2021, 6:52 pm IST
Updated : May 21, 2021, 6:52 pm IST
SHARE ARTICLE
Harpal Cheema
Harpal Cheema

ਕੈਪਟਨ ਅਮਰਿੰਦਰ ਸਿੰਘ ਤੁਰੰਤ ਓ.ਪੀ ਸੋਨੀ ਨੂੰ ਵਜ਼ਾਰਤ ਤੋਂ ਕਰਨ ਬਰਖਾਸਤ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ  ਏਮਜ ਬਠਿੰਡਾ ਦੇ ਮੇਲ ਨਰਸਿੰਗ ਸਟਾਫ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਮਾੜੇ ਵਰਤਾਓ ਅਤੇ ਕੈਬਟਿਨ ਮੰਤਰੀ ਓ.ਪੀ ਸੋਨੀ ਵੱਲੋਂ ਨੀਵੇਂ ਦਰਜੇ ਦੀ ਬਿਆਨਬਾਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੈਡੀਕਲ ਸਿੱਖਿਆ ਮੰਤਰੀ ਮੰਤਰੀ ਓ.ਪੀ. ਸੋਨੀ ਨੂੰ ਤੁਰੰਤ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। 

Corona Virus Corona Virus

ਸ਼ੁਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰਨਾ ਵਿੱਚ ਨਾਕਾਮ ਹੋਈ ਹੈ ਕਿਉਂਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਹਲਾਤ ਵਿਚ ਆਮ ਲੋਕਾਂ ਦੀ ਜਾਨ ਬਚਾਉਣ ਲਈ ਏਮਜ ਬਠਿੰਡਾ ਦੇ ਲੇਡੀ ਅਤੇ ਮੇਲ ਨਰਸਿੰਗ ਸਟਾਫ਼ ਨੇ ਆਪਣੀਆਂ ਸੇਵਾਵਾਂ ਸੂਬੇ ਭਰ ਦੇ ਹਸਪਤਾਲਾਂ ਵਿਚ ਨਿਭਾਈਆਂ ਹਨ।

Captain Amarinder SinghCaptain Amarinder Singh

ਪਰ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਪ੍ਰਬੰਧਕਾਂ ਵੱਲੋਂ ਮੇਲ ਨਰਸਿੰਗ ਸਟਾਫ਼ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣ ਕਾਰਨ ਸਟਾਫ਼ ਨੂੰ ਵਾਪਸ ਜਾਣਾ ਪਿਆ, ਜਿਸ ਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਦਾ ਠੀਕਰਾ ਨਰਸਿੰਗ ਸਟਾਫ਼ ’ਤੇ ਭੰਨ ਰਹੇ ਹਨ ਅਤੇ ਉਨ੍ਹਾਂ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਏਮਜ ਦੇ ਨਰਸਿੰਗ ਸਟਾਫ਼ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਸਨ, ਕਿਉਂਕਿ ਇਹ ਸਟਾਫ਼ ਕੋਰੋਨਾ ਮਹਾਮਾਰੀ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਪਟਿਆਲਾ ਵਿਖੇ ਆਇਆ ਸੀ।

OP Soni OP Soni

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਨਾਲ ਮੌਤਾਂ ਹੋਣ ਦੀ ਗਿਣਤੀ ਸੂਬੇ ਭਰ ਵਿੱਚੋਂ ਸਭ ਤੋਂ ਜ਼ਿਆਦਾ ਹੈ। ਚੀਮਾ ਨੇ ਕਿਹਾ ਕਿ ਕੋਰੋਨਾ ਵਾਰਡਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਸਟਾਫ਼ ਨੂੰ ਵਿਸ਼ੇਸ਼ ਸਹੂਲਤਾਂ ਦੀ ਲੋੜ ਹੁੰਦੀ, ਜੋ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਣੀਆਂ ਜ਼ਰੂਰੀ ਹਨ, ਨਾ ਕਿ ਸਟਾਫ਼ ਨੂੰ ਹੀ ਦੋਸ਼ੀ ਸਿੱਧ ਕਰਨਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਏਮਜ ਦੇ ਸਟਾਫ਼ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਕੰਮ ਕਰਨ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਧੋਖਾ ਕਰਾਰ ਦਿੰਦੇ ਹਨ, ਕੀ ਕੈਬਨਿਟ ਮੰਤਰੀ ਦੱਸਣਗੇ ਕਿ ਉਨ੍ਹਾਂ ਏਮਜ ਦੇ ਸਟਾਫ਼ ਲਈ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ? ਕੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਵਿਵਸਥਾ ਦਾ ਪ੍ਰਬੰਧ ਨਾ ਕਰਕੇ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਧੋਖ਼ਾ ਨਹੀਂ ਦਿੱਤਾ? ਉਨ੍ਹਾਂ ਕਿਹਾ ਕਿ ਏਮਜ ਸਟਾਫ਼ ਸਿਰ ਠੀਕਰਾ ਭੰਨ ਕੇ ਕੈਪਟਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement