ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਸਿੰਗਲਾ
Published : May 21, 2021, 6:38 pm IST
Updated : May 21, 2021, 6:38 pm IST
SHARE ARTICLE
Vijay Inder Singla
Vijay Inder Singla

13,48,632 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡਣ ਲਈ 80.92 ਕਰੋੜ ਰੁਪਏ ਦਾ ਬਜਟ ਕੀਤਾ ਮਨਜ਼ੂਰ: ਸਿੱਖਿਆ ਮੰਤਰੀ

ਚੰਡੀਗੜ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ  ਜਾਣਗੇ।

Captain Amarinder Singh Captain Amarinder Singh

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।

ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਲਈ 80.92 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇਣ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ।

StudentStudent

ਉਨਾਂ ਕਿਹਾ ਕਿ ਕੁੱਲ 13,48,632 ਵਿਦਿਆਰਥੀਆਂ ਵਿੱਚੋਂ 7,65,024 ਲੜਕੀਆਂ ਹਨ ਜਦ ਕਿ 5,08,436 ਅਨੁਸੂਚਿਤ ਜਾਤੀ ਦੇ ਲੜਕੇ ਅਤੇ 75,172 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ। ਸਿੰਗਲਾ ਨੇ ਕਿਹਾ ਕਿ ਵਧੀਆ ਕਵਾਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ।  

ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।” ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement