ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਰਾਹਤ, 12 ਦੇ ਕਰੀਬ ਬੱਸਾਂ ਦਾ ਸ਼ਡਿਊਲ ਜਾਰੀ
Published : May 21, 2021, 2:21 pm IST
Updated : May 21, 2021, 2:21 pm IST
SHARE ARTICLE
 Punjab govt provides relief to Delhi-bound passengers, schedule of 12 buses released
Punjab govt provides relief to Delhi-bound passengers, schedule of 12 buses released

ਦਿੱਲੀ ਦੇ ਰਸਤੇ ਬੰਦ ਹੋਣ ਕਾਰਨ ਉੱਤਰ ਪ੍ਰਦੇਸ਼ ਦੇ ਈਸਟਰਨ ਪੇਰੀਫੇਰਲ ਐਕਸਪ੍ਰੈੱਸਵੇਅ ਤੋਂ ਹੋ ਕੇ ਬੱਸਾਂ ਦਿੱਲੀ ਨੂੰ ਰਵਾਨਾ ਹੋਣਗੀਆਂ

ਚੰਡੀਗੜ੍ਹ - ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਜ਼ਿਆਦਾਤਰ ਟਰੇਨਾਂ ਬੰਦ ਕੀਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਿਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੁਆਰਾ ਦਿੱਲੀ ਲਈ 12 ਦੇ ਕਰੀਬ ਬੱਸਾਂ ਚਲਾਉਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

Captain Amarinder Singh Captain Amarinder Singh

ਜਲੰਧਰ ਡਿਪੂ ਤੋਂ ਦਿੱਲੀ ਲਈ ਸਵੇਰੇ 6.10, 7.30, 10.57, ਦੁਪਹਿਰ 1.50 ਅਤੇ ਸ਼ਾਮ 3.35 ’ਤੇ ਬੱਸਾਂ ਰਵਾਨਾ ਹੋਣਗੀਆਂ। ਲੁਧਿਆਣਾ ਤੋਂ ਦਿੱਲੀ ਲਈ ਸਵੇਰੇ 7.20, 11.00, 12.00 ਤੇ ਸ਼ਾਮ 4.30 ’ਤੇ ਬੱਸਾਂ ਭੇਜੀਆਂ ਜਾਣਗੀਆਂ, ਜਦਕਿ ਬਟਾਲਾ ਡਿਪੂ ਤੋਂ ਸਵੇਰੇ 6.40 ਅਤੇ ਸ਼ਾਮ ਨੂੰ 4.30 ’ਤੇ ਬੱਸਾਂ ਰਵਾਨਾ ਹੋਣਗੀਆਂ। ਇਸੇ ਤਰ੍ਹਾਂ ਪਠਾਨਕੋਟ ਡਿਪੂ ਦੁਆਰਾ ਵੀ ਇਕ ਬੱਸ ਦਿੱਲੀ ਲਈ ਭੇਜੀ ਜਾਵੇਗੀ।

ਚੰਡੀਗੜ੍ਹ ਤੋਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੀ ਮੰਗ ਨੂੰ ਵੇਖਦੇ ਹੋਏ ਬੱਸਾਂ ਦਾ ਪਰਿਚਾਲਨ ਵਧਾ ਦਿੱਤਾ ਜਾਵੇਗਾ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਪਰਿਚਾਲਨ ਆਫ ਦਿ ਰਿਕਾਰਡ ਰਹੇਗਾ।

Punjab Roadways Punjab Roadways

ਦਿੱਲੀ ਦੇ ਰਸਤੇ ਬੰਦ ਹੋਣ ਕਾਰਨ ਉੱਤਰ ਪ੍ਰਦੇਸ਼ ਦੇ ਈਸਟਰਨ ਪੇਰੀਫੇਰਲ ਐਕਸਪ੍ਰੈੱਸਵੇਅ ਤੋਂ ਹੋ ਕੇ ਬੱਸਾਂ ਦਿੱਲੀ ਨੂੰ ਰਵਾਨਾ ਹੋਣਗੀਆਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੁਆਰਾ ਰੂਟ ਡਾਈਵਰਟ ਕੀਤਾ ਗਿਆ ਹੈ, ਜਿਸ ਕਾਰਨ ਬੱਸਾਂ ਯੂ. ਪੀ. ਰਾਹੀਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬੱਸਾਂ ’ਚ ਸਵਾਰੀਆਂ ਘੱਟ ਹੋਣਗੀਆਂ ਤਾਂ ਬੱਸਾਂ ਬਹਾਲਗੜ੍ਹ (ਸੋਨੀਪਤ) ਤੋਂ ਵਾਪਸ ਆ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement