
''1976 ਵਿਚ 24 ਮਈ ਨੂੰ 60 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ''
ਨਵੀਂ ਦਿੱਲੀ, : ਦਿੱਲੀ ’ਚ ਚੱਕਰਵਾਤੀ ਤੂਫ਼ਾਨ ‘ਤਾਉਤੇ’ ਅਤੇ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਸਵੇਰੇ ਸਾਢੇ ਅੱਠ ਵਜੇ ਤਕ ਬੀਤੇ 24 ਘੰਟਿਆਂ ਰੀਕਾਰਡ 119.3 ਮਿਲੀਮੀਟਰ ਬਾਰਿਸ਼ ਹੋਈ, ਜਿਸ ਨੇ ਮਈ ਵਿਚ ਬਾਰਸਿ ਦੇ ਸਾਰੇ ਪਿਛਲੇ ਰੀਕਾਰਡ ਤੋੜ ਦਿਤੇ।
Rain
ਭਾਰਤ ਮੌਸਮ ਵਿਭਾਗ ਨੇ ਕਿਹਾ ਕਿ 1976 ਵਿਚ 24 ਮਈ ਨੂੰ 60 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ ਅਤੇ ਇਸ ਵਾਰ ਦੁੱਗਣੀ ਬਾਰਿਸ਼ ਦਰਜ ਕੀਤੀ ਗਈ ਹੈ। ਆਈਐਮਡੀ ਨੇ ਵੀਰਵਾਰ ਨੂੰ ਕਿਹਾ ਕਿ ਸ਼ਹਿਰ ਵਿਚ ਬੁਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 16 ਡਿਗਰੀ ਸੈਲਸੀਅਸ ਘੱਟ ਕੇ 23.8 ਡਿਗਰੀ ਸੈਲਸੀਅਸ ਰਿਹਾ ਜੋ ਕਿ ਮਈ 1951 ਵਿਚ ਸੱਭ ਤੋਂ ਘੱਟ ਤਾਪਮਾਨ ਸੀ।
Rain