ਕੋਰੋਨਾ ਮਹਾਂਮਾਰੀ ਦੌਰਾਨ ਸਫਾਈ ਸੇਵਾਵਾਂ ਹੋਈਆਂ ਠੱਪ, ਸਰਕਾਰ ਗੰਭੀਰ ਨਹੀਂ: ਆਪ
Published : May 21, 2021, 4:26 pm IST
Updated : May 21, 2021, 4:26 pm IST
SHARE ARTICLE
Sanitation services disrupted during Covid pandemic, government not serious: AAP
Sanitation services disrupted during Covid pandemic, government not serious: AAP

ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਭੁਗਤ ਰਹੀ ਹੈ ਆਮ ਜਨਤਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।

Sarabjit Kaur ManunkeSarabjit Kaur Manunke

ਸੁਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮਿਊਂਸੀਪਲ ਮੁਲਾਜਮ ਐਕਸਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸਹਿਰਾਂ ਵਿੱਚ ਸਫਾਈ ਕਰਮਚਾਰੀਆਂ ਨੇ ਸਾਫ ਸਫਾਈ ਦਾ ਕੰਮ ਕਰਨਾ ਅਤੇ ਕੂੜਾ ਚੁਕਣਾ ਬੰਦ ਕਰ ਦਿੱਤਾ ਹੈ ਅਤੇ ਬਾਜਾਰਾਂ ਤੇ ਹਸਪਤਾਲਾਂ ਨੇੜੇ ਕੂੜੇ ਦੇ ਢੇਰ ਲੱਗ ਗਏ ਹਨ। ਜਿਸ ਕਾਰਨ ਕੋਰੋਨਾ ਕਾਲ 'ਚ ਕਈ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।

Aam Aadmi Party PunjabAam Aadmi Party 

ਬੀਬਾ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ, ਪਰ ਹੁਣ ਸਾਫ ਸਫਾਈ ਦੀ ਵਿਵਸਥਾ ਠੱਪ ਹੋਣ ਕਾਰਨ ਮਹਾਮਾਰੀ ਦਾ ਖਤਰਾ ਹੋਰ ਜਅਿਾਦਾ ਵੱਧ ਗਿਆ ਹੈ। ਸਹਿਰਾਂ ਦੇ ਬਾਜਾਰਾਂ ਵਿੱਚ ਅਤੇ ਹਸਪਤਾਲਾਂ ਨੇੜੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਸਾਹ ਲੈਣਾ ਔਖਾ ਕਰ ਦਿੱਤਾ ਹੈ।

Sarabjit Kaur ManunkeSarabjit Kaur Manunke

ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਆਮ ਲੋਕਾਂ ਦੇ ਜੀਵਨ ਦੀ ਸੁਰੱਖਿਆ ਵੱਲ ਧਿਆਨ ਦੇ ਰਹੀ ਹੈ ਅਤੇ ਨਾ ਹੀ ਸੂਬੇ ਦੇ ਮੁਲਾਜਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੇ ਮੁਲਾਜਮ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਆਪੋ ਆਪਣੀ ਕੁਰਸੀ ਬਚਾਉਣ ਲਈ ਲੜ ਰਹੇ ਹਨ।

Captain Amarinder Singh Captain Amarinder Singh

ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ। ਬੀਬਾ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਫਾਈ ਕਰਚਮਾਰੀਆਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰੇ ਤਾਂ ਜੋ ਸਫਾਈ ਕਰਮਚਾਰੀ ਆਪਣੀ ਹੜਤਾਲ ਖਤਮ ਕਰ ਦੇਣ ਅਤੇ ਪੰਜਾਬ ਦੇ ਸਹਿਰਾਂ ਵਿੱਚ ਸਾਫ ਸਫਾਈ ਰੱਖੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement