ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ DGP ਭਾਵਰਾ ਨੇ ਕੀਤੀ ਉੱਚ ਪੱਧਰੀ ਮੀਟਿੰਗ
Published : May 21, 2022, 8:58 pm IST
Updated : May 21, 2022, 9:47 pm IST
SHARE ARTICLE
DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION
DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹੋਰ ਮੁਸਤੈਦ ਹੋਣ ਲਈ ਦਿੱਤੇ ਨਿਰਦੇਸ਼

ਸੀ.ਪੀਜ਼./ਐਸ.ਐਸ.ਪੀਜ਼. ਨੂੰ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਹੋਰ ਸਖ਼ਤੀ ਨਾਲ ਨਜਿੱਠਣ ਲਈ ਕੀਤੀ ਹਦਾਇਤ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ : ਸਰਹੱਦੀ ਸੂਬੇ  ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (DGP) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।

DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATIONDGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION

ਪਹਿਲੀ ਮੀਟਿੰਗ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿੱਚ ਪੁਲਿਸ ਕਮਿਸ਼ਨਰ (CP) ਅੰਮ੍ਰਿਤਸਰ ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (IGP) ਬਾਰਡਰ ਰੇਂਜ ਮੋਹਿਨੀਸ਼ ਚਾਵਲਾ ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ਼ ਹਾਜ਼ਰ ਸਨ। ਦੂਜੀ ਮੀਟਿੰਗ ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਸੀ.ਪੀ ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਦੀ ਮੌਜੂਦਗੀ ਵਿੱਚ ਜਲੰਧਰ ਵਿਖੇ ਹੋਈ।

DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATIONDGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION

ਡੀ.ਜੀ.ਪੀ. ਵੀ.ਕੇ ਭਾਵਰਾ ਨੇ ਇਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਵੀ ਕਿਹਾ।

DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATIONDGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION

ਸੀਪੀਜ਼/ਐਸਐਸਪੀਜ਼ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ, ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ  ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ। ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਨ ਉਪਰੰਤ , ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ  ਪੰਜਾਬ ਪੁਲਿਸ ਅੱਤਵਾਦ ਵਿਰੋਧੀ ਫਰੰਟ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ।

DGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATIONDGP PUNJAB CHAIRS HIGH-LEVEL MEETINGS IN AMRITSAR & JALANDHAR, REVIEWS LAW & ORDER AND CRIME SITUATION

ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ।
DGP ਵੀ.ਕੇ. ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ  ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ  ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੂਚਿਤ ਕਰਨ।
 
SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement