
ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਜਥੇਦਾਰ ਤੋਤਾ ਸਿੰਘ ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ 'ਚ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।