ਵੱਡਾ ਹਾਦਸਾ: ਕੈਮੀਕਲ ਨਾਲ ਭਰੇ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ, ਜ਼ਿੰਦਾ ਸੜੇ 6 ਲੋਕ
Published : May 21, 2022, 5:38 pm IST
Updated : May 21, 2022, 5:38 pm IST
SHARE ARTICLE
Major accident
Major accident

ਅੱਗ ਤੇਜ਼ ਹੋ ਕਾਰਨ ਕਿਸੇ ਨੂੰ ਵੀ ਸੰਭਲਣ ਦਾ ਨਹੀਂ ਮਿਲਿਆ ਮੌਕਾ

 

ਅਹਿਮਦਾਬਾਦ: ਗੁਜਰਾਤ ਦੇ ਮੋਦਾਸਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਨੇੜੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦੋ ਟਰੱਕਾਂ ਅਤੇ ਇੱਕ ਕਾਰ ਦੀ ਆਪਸ ਵਿਚ ਟੱਕਰ ਹੋ ਗਈ।  ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋਂ ਗੱਡੀਆਂ ਨੂੰ ਅੱਗ ਲੱਗ ਗਈ। ਘਟਨਾ 'ਚ ਤਿੰਨਾਂ ਵਾਹਨਾਂ 'ਚ 6 ਲੋਕ ਫਸ ਗਏ ਅਤੇ ਜ਼ਿੰਦਾ ਸੜ ਗਏ। ਕਾਫੀ ਦੇਰ ਤੱਕ ਗੱਡੀਆਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਨਹੀਂ ਜਾ ਸਕਿਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਦੇ ਕਲੀਨਰ, ਦੂਜੇ ਟਰੱਕ ਦੇ ਡਰਾਈਵਰ ਅਤੇ ਕਲੀਨਰ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਕਾਰ ਚਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ।

PHOTOMajor accident

 

ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਇਕ ਕਾਰ ਵੀ ਇਨ੍ਹਾਂ ਦੀ ਲਪੇਟ 'ਚ ਆ ਗਈ | ਇੱਕ ਟਰੱਕ ਕੈਮੀਕਲ ਨਾਲ ਭਰਿਆ ਹੋਇਆ ਸੀ, ਜਿਸ ਕਾਰਨ ਤਿੰਨੋਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕਿਸੇ ਨੂੰ ਭੱਜਣ ਦਾ ਮੌਕਾ ਨਹੀਂ ਮਿਲਿਆ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਸੀ।

 

PHOTOMajor accident

 

ਮੌਕੇ 'ਤੇ ਮੌਜੂਦ ਆਰਟੀਓ ਕਰਮਚਾਰੀ ਨੇ ਦੱਸਿਆ ਕਿ ਡਰਾਈਵਰ ਨੇ ਟਰੱਕ ਤੋਂ ਛਾਲ ਮਾਰ ਦਿੱਤੀ ਸੀ। ਇਸ ਨਾਲ ਉਸ ਦੀ ਜਾਨ ਬਚ ਗਈ। ਹਾਲਾਂਕਿ ਛਾਲ ਮਾਰਦੇ ਹੋਏ ਉਹ ਜ਼ਖਮੀ ਹੋ ਗਿਆ। ਜਦਕਿ ਉਸ ਦੇ ਟਰੱਕ ਦਾ ਕਲੀਨਰ ਟਰੱਕ ਵਿੱਚੋਂ ਬਾਹਰ ਨਾ ਆ ਸਕਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਿਆ। ਇਸ ਦੇ ਨਾਲ ਹੀ ਦੂਜੇ ਟਰੱਕ ਵਿੱਚ ਦੋ ਲਾਸ਼ਾਂ ਪਈਆਂ ਹਨ, ਜੋ ਡਰਾਈਵਰ ਅਤੇ ਕਲੀਨਰ ਦੀਆਂ ਹੋ ਸਕਦੀਆਂ ਹਨ।

AccidentMajor accident

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement