ਮਿਲਕਫੈਡ ਨੇ ਦੁੱਧ ਦੇ ਖਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਵਾਧਾ : ਹਰਪਾਲ ਸਿੰਘ ਚੀਮਾ
Published : May 21, 2022, 7:47 pm IST
Updated : May 21, 2022, 7:47 pm IST
SHARE ARTICLE
Milkfed raises milk procurement prices by Rs 20 per kg fat: Harpal Singh Cheema
Milkfed raises milk procurement prices by Rs 20 per kg fat: Harpal Singh Cheema

- ਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ; ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

- ਦੁੱਧ ਉਤਪਾਦਕਾਂ ਦੀ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ:- ਸਹਿਕਾਰਤਾ ਮੰਤਰੀ 
ਚੰਡੀਗੜ੍ਹ : ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।  

Harpal Cheema Harpal Cheema

ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Harpal Cheema Harpal Cheema

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ।  ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ।  ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement