
SGPC ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਜਾਂਚ ਦੇ ਦਿੱਤੇ ਹੁਕਮ
ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ 'ਚ ਇਕ ਨੌਜਵਾਨ ਨੇ ਆਪਣੇ ਕਰੀਬੀ ਦੋਸਤ ਦੀ ਮੌਤ ਤੋਂ ਬਾਅਦ ਉਸ ਦੀ ਤਸਵੀਰ ਪਵਿੱਤਰ ਗੁਟਕਾ ਸਾਹਿਬ 'ਚ ਛਪਵਾ ਦਿੱਤੀ। ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪੁੱਜੀ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਐਚ.ਐਸ.ਧਾਮੀ ਨੇ ਜਾਂਚ ਦੇ ਹੁਕਮ ਦਿੰਦਿਆਂ ਜਲਦੀ ਰਿਪੋਰਟ ਭੇਜਣ ਲਈ ਕਿਹਾ।
Gutka Sahib
ਇੰਦੌਰ ਦੇ ਸਿੰਧੀ ਪਰਿਵਾਰ ਦੇ ਇਕ ਵਿਅਕਤੀ ਨੇ ਆਪਣੇ ਕਰੀਬੀ ਦੋਸਤ ਦੀ ਯਾਦ ਵਿਚ ਪਵਿੱਤਰ ਗੁਟਕਾ ਸਾਹਿਬ ਹਿੰਦੀ ਵਿਚ ਛਾਪਿਆ ਅਤੇ ਉਸ ਵਿਚ ਮ੍ਰਿਤਕ ਦੀ ਤਸਵੀਰ ਵੀ ਛਾਪ ਦਿੱਤੀ। ਸ਼੍ਰੋਮਣੀ ਕਮੇਟੀ ਅਨੁਸਾਰ ਸਿੰਧੀ ਪਰਿਵਾਰ ਦੇ ਇੱਕ ਮੈਂਬਰ ਵੱਲੋਂ ਕੀਤੀ ਇਸ ਕਾਰਵਾਈ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਲਦ ਹੀ SGPC ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇਗੀ।
Gutka Sahib
ਪ੍ਰਾਪਤ ਜਾਣਕਾਰੀ ਅਨੁਸਾਰ ਗੁਟਕਾ ਸਾਹਿਬ ਦੀ ਵੀਡੀਓ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਗਈ ਸੀ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਨੇ ਜਾਂਚ ਸ਼ੁਰੂ ਕੀਤੀ। ਸਪਸ਼ਟ ਹੈ ਕਿ ਗੁਟਕਾ ਸਾਹਿਬ ਇੰਦੌਰ ਦੇ ਇੱਕ ਸਿੰਧੀ ਪਰਿਵਾਰ ਦੀ ਤਰਫੋਂ ਛਾਪਿਆ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਅਗਲੇਰੀ ਕਾਰਵਾਈ ਲਈ ਜਾਂਚ ਦੇ ਹੁਕਮ ਦਿੱਤੇ ਹਨ, ਤਾਂ ਜੋ ਮੁਲਜ਼ਮਾਂ ਦੀ ਮਨਸ਼ਾ ਸਭ ਦੇ ਸਾਹਮਣੇ ਆ ਸਕੇ।
Gutka Sahib