ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਸਰਕਾਰ ਰੋਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਹਮ ਸ਼ੰਕਰ ਜਿੰਪਾ
Published : May 21, 2022, 5:44 pm IST
Updated : May 21, 2022, 5:44 pm IST
SHARE ARTICLE
BRAM SHANKER JIMPA
BRAM SHANKER JIMPA

ਉਦਯੋਗ-ਪੱਖੀ ਮਾਹੌਲ ਸਿਰਜਣ ਤੋਂ ਇਲਾਵਾ ਸਿੱਖਿਆ ਨੂੰ ਬਣਾਇਆ ਜਾਵੇਗਾ ਰੋਜ਼ਗਾਰਮੁਖੀ: ਮਾਲ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਲਈ ਸੂਬੇ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਅਤੇ ਨੌਕਰੀ ਲਈ ਉਨ੍ਹਾਂ ਨੂੰ ਹੋਰ ਮੁਲਕਾਂ ਵੱਲ ਨਾ ਦੇਖਣਾ ਪਵੇ। ਉਹ ਇਥੇ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਐਨ.ਜੀ.ਓ. ਕਰਾਸ ਹੌਰਾਈਜ਼ਨ ਦੇ ਸਹਿਯੋਗ ਨਾਲ "ਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ" ਵਿਸ਼ੇ ਉਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। 

 

 BRAM SHANKER JIMPABRAM SHANKER JIMPA

ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੀ ਆੜ ‘ਚ ਹੋ ਰਹੀ ਮਾਨਵੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਛੱਡਕੇ ਵਿਦੇਸ਼ ਨਾ ਜਾਣਾ ਪਵੇ।

 

BRAM SHANKER JIMPABRAM SHANKER JIMPA

ਰਾਜ ਸਰਕਾਰ ਵੱਲੋਂ ਸਿੱਖਿਆ ਨੂੰ ਰੋਜ਼ਗਾਰਮੁਖੀ ਬਣਾਉਣ ਦੇ ਨਾਲ-ਨਾਲ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਵੀ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਸੂਬੇ ਵਿੱਚ ਅਜਿਹਾ ਪ੍ਰਬੰਧ ਸਥਾਪਤ ਕਰਾਂਗੇ ਕਿ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨ ਖੁਦ ਪੰਜਾਬ ਪਰਤਣ ਲਈ ਅੱਗੇ ਆਉਣਗੇ।" ਸੂਬੇ ਦੇ ਭੋਲੇ-ਭਾਲੇ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਲੋਕਾਂ ਤੋਂ ਸੁਝਾਅ ਮੰਗਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਤਲਾਸ਼ਣ ਲਈ ਉਹ ਉਚੇਰੇ ਪੱਧਰ ‘ਤੇ ਵਿਚਾਰ ਕਰਨਗੇ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਹਮੇਸ਼ਾ ਕਾਨੂੰਨੀ ਰਸਤਾ ਹੀ ਅਖ਼ਤਿਆਰ ਕੀਤਾ ਜਾਵੇ।

BRAM SHANKER JIMPABRAM SHANKER JIMPA

ਜ਼ਿਕਰਯੋਗ ਹੈ ਕਿ ਦੋਆਬਾ ਸੂਬੇ ਦੇ ਸਭ ਤੋਂ ਵੱਧ ਪ੍ਰਗਤੀਸ਼ੀਲ ਇਲਾਕਿਆਂ ਵਿੱਚੋਂ ਇੱਕ ਹੈ ਕਿਉਂਕਿ ਇਸ ਖੇਤਰ ਦੇ ਬਹੁਤੇ ਪਰਿਵਾਰ ਬਹੁਤ ਸਮਾਂ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਹਨ ਪਰ ਕੁੱਝ ਲੋਕਾਂ ਵੱਲੋਂ ਵਿਦੇਸ਼ਾਂ ਵਿੱਚ ਪਹੁੰਚਣ ਲਈ ਗੈਰ-ਕਾਨੂੰਨੀ ਰਸਤਾ ਚੁਣੇ ਜਾਣ ਕਾਰਨ ਇਸ ਖੇਤਰ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸਿੱਧੂ ਨੇ ਉਨ੍ਹਾਂ ਸਾਰੇ ਕਾਰਨਾਂ ਬਾਰੇ ਵੀ ਸਪੱਸ਼ਟ ਤੌਰ 'ਤੇ ਦੱਸਿਆ ਜੋ ਇਸ ਸਮੱਸਿਆ ਨੂੰ ਵਧਾਉਂਦੇ ਹਨ ਅਤੇ ਇਸ ਦੇ ਸੰਭਾਵਤ ਹੱਲ ਵੀ ਸੁਝਾਏ। ਇਸ ਮੁੱਦੇ ‘ਤੇ ਵਿਚਾਰ ਚਰਚਾ ਕਰਨ ਅਤੇ ਪਤਵੰਤਿਆਂ ਦੇ ਵਡਮੁੱਲੇ ਵਿਚਾਰ ਸੁਣਨ ਲਈ ਲੋਕ ਵੱਡੀ ਗਿਣਤੀ ਵਿੱਚ ਆਏ ਸਨ। ਪਤਵੰਤਿਆਂ ਨੇ ਸਬੰਧਤ ਵਿਸ਼ੇ ਬਾਰੇ ਉਦਾਹਰਣ ਸਹਿਤ ਜਾਣਕਾਰੀ ਸਾਂਝੀ ਕੀਤੀ।

ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ: ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਸ੍ਰੀ ਦਲਜੀਤ ਅਮੀ ਅਤੇ ਸਹਾਇਤਾ ਐਨ.ਜੀ.ਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ: ਰਜਿੰਦਰ ਰਾਜੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਸੈਮੀਨਾਰ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜ਼ਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement