
ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ
ਫਿਰੋਜ਼ਪੁਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
Drug
ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਫਿਲੌਰ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਹੌਲਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੁਲਾਜ਼ਮ ਹਰਮਨ ਬਾਜਵਾ ਵਜੋਂ ਹੋਈ ਹੈ। ਜੋ ਕਿ ਪੁਲਿਸ ਅਕੈਡਮੀ 'ਚ ਹੌਲਦਾਰ ਦੇ ਅਹੁਦੇ 'ਤੇ ਤਾਇਨਾਤ ਸੀ।
Drug
ਮ੍ਰਿਤਕ ਮੁਲਾਜ਼ਮ ਨੂੰ 10 ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਤਬੀਅਤ ਵਿਗੜਨ 'ਤੇ ਲੁਧਿਆਣੇ ਦੇ ਡੀਐੱਮਸੀ 'ਚ ਦਾਖਲ ਕਰਵਾਇਆ ਗਿਆ ਸੀ। ਜਿਥੇ ਬੀਤੀ ਰਾਤ ਉਸ ਨੇ ਦਮ ਤੋੜ ਦਿੱਤਾ। ਪਿਛਲੇ 3-4 ਦਿਨ ਤੋਂ ਹਰਮਨ ਦਾ ਸਰੀਰ ਨੇ ਬਿਲਕੁਲ ਹਰਕਤ ਕਰਨੀ ਬੰਦ ਕਰ ਦਿੱਤੀ ਸੀ।