
ਬੀਤੇ ਦਿਨੀਂ ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋਏ ਨੇ ਸੁਨੀਲ ਜਾਖੜ
ਨਵੀਂ ਦਿੱਲੀ - ਪੰਜਾਬ ਵਿਚ ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੂੰ ਰਾਜ ਸਭਾ ਵਿਚ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਹ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਖੜ ਦੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਜਾਖੜ ਨੇ ਚੋਣ ਸਿਆਸਤ ਤੋਂ ਦੂਰੀ ਬਣਾ ਲਈ ਹੈ। ਹਾਲਾਂਕਿ ਉਨ੍ਹਾਂ ਨੂੰ ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।
Sunil jakhar Meet Amit Shah
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਮਨਜਿੰਦਰ ਸਿਰਸਾ ਅਤੇ ਅਰਵਿੰਦ ਖੰਨਾ ਵੀ ਨਜ਼ਰ ਆਏ। ਖੰਨਾ ਨੇ ਸੰਗਰੂਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਸੀ। ਹਾਲਾਂਕਿ ਉਹ ਸੀਟ ਹਾਰ ਗਏ। ਉਨ੍ਹਾਂ ਦੀ ਮੌਜੂਦਗੀ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜਾਖੜ ਦੀ ਅਗਵਾਈ ਵਾਲੀ ਭਾਜਪਾ ਹੁਣ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ 'ਤੇ ਧਿਆਨ ਕੇਂਦਰਿਤ ਕਰਨ ਜਾ ਰਹੀ ਹੈ।
Sunil jakhar Meet Amit Shah
ਅਰਵਿੰਦ ਖੰਨਾ ਦਾ ਸੰਗਰੂਰ ਵਿਚ ਚੰਗਾ ਆਧਾਰ ਹੈ। ਕਾਰੋਬਾਰ ਤੋਂ ਇਲਾਵਾ ਉਹ ਸਮਾਜ ਸੇਵੀ ਸੰਸਥਾ ਰਾਹੀਂ ਵੀ ਲੋਕਾਂ ਨਾਲ ਜੁੜੇ ਹੋਏ ਹਨ। ਉਹ ਸੰਗਰੂਰ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਝੱਖੜ ਵਿਚ ਖੰਨਾ ਵੀ ਚੋਣ ਹਾਰ ਗਏ ਹਨ। ਹੁਣ ਸੰਗਰੂਰ ਸੀਟ ਤੋਂ ਉਹ ਭਾਜਪਾ ਉਮੀਦਵਾਰ ਵਜੋਂ ਲੋਕ ਸਭਾ ਉਪ ਚੋਣ ਲੜ ਸਕਦੇ ਹਨ।