ਮੁੱਖ ਮੰਤਰੀ 15 ਅਗੱਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਕਰਨਗੇ ਸ਼ੁਰੂਆਤ
Published : May 21, 2022, 6:37 am IST
Updated : May 21, 2022, 6:37 am IST
SHARE ARTICLE
image
image

ਮੁੱਖ ਮੰਤਰੀ 15 ਅਗੱਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਕਰਨਗੇ ਸ਼ੁਰੂਆਤ

 

ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਮੌਕੇ ਪਹਿਲੇ ਪੜਾਅ ਵਿਚ 75 ਕਲੀਨਿਕ ਹੋਣਗੇ ਕਾਰਜਸ਼ੀਲ


ਚੰਡੀਗੜ੍ਹ, 20 ਮਈ (ਭੁੱਲਰ) : ਪੰਜਾਬ ਵਾਸੀਆਂ ਨੂੰ  ਮੁਫ਼ਤ ਵਿਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ  ਐਲਾਨ ਕੀਤਾ ਕਿ ਉਹ ਅਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਇਸ ਸਾਲ 15 ਅਗੱਸਤ ਨੂੰ  ਕਰਨਗੇ | ਪਹਿਲੇ ਪੜਾਅ ਵਿਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ  ਸਮਰਪਤ ਹੋਣਗੇ |
ਇਥੇ ਅਪਣੇ ਅਧਿਕਾਰਕ ਗ੍ਰਹਿ ਵਿਖੇ ਸੀਨੀਅਰ ਅਧਿਕਾਰੀਆਂ ਦੀ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿਚੋਂ ਇਕ ਮੁਕੰਮਲ ਹੋਵੇਗਾ |
ਵਿਚਾਰ-ਚਰਚਾ ਵਿਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ  ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਨੂੰ  ਵੀ ਸਹਿਮਤੀ ਦਿਤੀ | ਇਸ ਲਈ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ  ਇਕੋ ਤਰ੍ਹਾਂ ਦੀ ਦਿੱਖ ਦਿਤੀ ਜਾਵੇ, ਜਿਸ ਵਿਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ 'ਤੇ ਆਉਣ ਵਾਲੇ ਮਰੀਜ਼ਾਂ ਲਈ ਵਖਰੇ ਪਖ਼ਾਨਿਆਂ ਦੀ ਸੁਵਿਧਾ ਦਿਤੀ ਜਾਵੇਗੀ | ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ  ਸੇਵਾ ਕੇਂਦਰਾਂ ਨੂੰ  ਅੰਦਰੋਂ ਵਧੀਆ ਦਿਖ ਦੇਣ ਲਈ ਰੂਪ-ਰੇਖਾ ਉਲੀਕਣ ਦਾ ਆਦੇਸ਼ ਦਿਤਾ ਤਾਂ ਜੋ ਇਨ੍ਹਾਂ ਨੂੰ  ਆਸਾਨੀ ਨਾਲ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤਾ ਜਾ ਸਕੇ | ਮੁੱਖ ਮੰਤਰੀ ਨੇ ਸਾਰਿਆਂ ਦੀ ਆਸਾਨ ਪਹੁੰਚ ਲਈ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇਕ ਕਲੱਸਟਰ ਬਣਾ ਕੇ ਉਨ੍ਹਾਂ ਲਈ ਕਿਤੇ ਵਿਚਕਾਰ ਪੈਂਦੀ ਥਾਂ ਉਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵੀ ਸੁਝਾਅ ਦਿਤਾ | ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿਚ ਪੈਂਦੇ ਪੇਂਡੂ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ  ਮਦਦ ਮਿਲੇਗੀ |
ਮੀਟਿੰਗ ਦੌਰਾਨ ਸੀਨੀਅਰ ਆਰਕੀਟੈਕਟ ਨੇ ਸੰਖੇਪ ਪੇਸ਼ਕਾਰੀ ਰਾਹੀਂ ਮੁੱਖ ਮੰਤਰੀ ਨੂੰ  ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਪ੍ਰਸਤਾਵਿਤ ਡਿਜ਼ਾਇਨ ਤੇ ਰੂਪ-ਰੇਖਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂੰ ਕਰਵਾਇਆ |
ਇਸ ਦੌਰਾਨ ਸਿਹਤ ਅਤੇ ਪਰਵਾਰ ਭਲਾਈ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ  ਪੇਂਡੂ ਇਲਾਕਿਆਂ ਵਿਚ ਪਹਿਲਾਂ ਤੋਂ ਹੀ ਮੌਜੂਦ 3000 ਸਬ-ਸੈਂਟਰਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਦਿਤੀ ਜਿਸ ਨੂੰ  ਕਮਿਊਨਿਟੀ ਹੈਲਥ ਅਫ਼ਸਰਾਂ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਪੈਰਾ-ਮੈਡੀਕਲ ਸਟਾਫ਼ ਦੁਆਰਾ ਕਾਰਗਰ ਢੰਗ ਚਲਾਇਆ ਜਾ ਰਿਹਾ ਹੈ | ਇਸ ਲਈ ਉਨ੍ਹਾਂ ਨੇ ਇਨ੍ਹਾਂ ਸਬ-ਸੈਂਟਰਾਂ ਨੂੰ  ਵੀ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਤਜਵੀਜ਼ ਪੇਸ਼ ਕੀਤੀ ਅਤੇ ਇਸ ਤਰ੍ਹਾਂ ਇਸ ਦੀ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਹੋਰ ਵਿਸ਼ਾਲ ਕੀਤੀ ਜਾ ਸਕਦੀ ਹੈ ਤਾਂ ਜੋ ਪਿੰਡਾਂ ਵਿਚ ਵਸਦੇ ਵੱਧ ਤੋਂ ਵੱਧ ਲੋਕ ਸੂਬਾ ਸਰਕਾਰ ਦੀ ਸਿਹਤ ਸੰਭਾਲ ਬਾਰੇ ਵਿਲੱਖਣ ਪਹਿਲਕਦਮੀ ਤੋਂ ਲਾਭ ਉਠਾ ਸਕਣ |
 ਸਕੱਤਰ ਸਿਹਤ ਨੇ ਦੱਸਿਆ ਕਿ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਕਲੀਨਿਕਲ ਟੈਸਟਾਂ ਲਈ ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਲਈ ਟੈਂਡਰ ਪ੍ਰਕਿਰਿਆ 31 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ |

 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement