
CCTV ਵਿਚ ਕੈਦ ਹੋਈ ਘਟਨਾ
ਜਲੰਧਰ : ਸ਼ਹਿਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਛਾਉਣੀ ਦੇ ਦੀਪਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ ਦਿਹਾੜੇ ਲੁਟੇਰਿਆਂ ਨੇ ਘਰ 'ਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪਰਾਗਪੁਰ ਪੁਲਿਸ ਚੌਂਕੀ ਦੇ ਅਧੀਨ ਪੈਂਦੀ ਨਿਊ ਡਿਫੈਂਸ ਕਾਲੋਨੀ ਵਿਚ ਨਕਾਬਪੋਸ਼ ਲੁਟੇਰਿਆਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਦਾਤਰ ਅਤੇ ਪਿਸਤੌਲ ਦੀ ਨੋਕ 'ਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।
PHOTO
ਪਿਸਤੌਲ ਦੀ ਨੋਕ ਉਤੇ ਨੌਜਵਾਨ ਨੂੰ ਲੁਟੇਰਿਆਂ ਨੇ ਪਹਿਲਾਂ ਧਮਕਾਇਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਅਲਮਾਰੀ ਵਿਚ ਪਏ ਕਰੀਬ 12 ਲੱਖ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਇਸ ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪਰਾਗਪੁਰ ਪੁਲਿਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ। ਜਿਸ ਤੋਂ ਬਾਅਦ ਜਲੰਧਰ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰ 'ਚ ਇਕੱਲਾ ਸੀ ਅਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
PHOTO
ਲੁੱਟ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਫੁਟੇਜ ਵੇਖਣ 'ਤੇ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਐਕਟਿਵਾ 'ਤੇ ਆਏ ਸਨ ਅਤੇ ਉਨ੍ਹਾਂ ਨੇ ਹੈਲਮੇਟ ਅਤੇ ਮਾਸਕ ਪਾਏ ਹੋਏ ਸਨ। ਪਰਾਗਪੁਰ ਪੁਲਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਦੇ ਹੋਏ ਲੁਟੇਰਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਵਾਰਦਾਤ ਨੂੰ ਟਰੇਸ ਕਰ ਲਿਆ ਜਾਵੇਗਾ।
Robbery